ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਇਕੱਲੇ ਮੈਦਾਨ ’ਚ ਉਤਰੇਗੀ ਆਮ ਆਦਮੀ ਪਾਰਟੀ

03:19 PM Oct 09, 2024 IST

ਨਵੀਂ ਦਿੱਲੀ, 9 ਅਕਤੂਬਰ

Advertisement

ਆਮ ਆਦਮੀ ਪਾਰਟੀ ਆਉਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਇਕੱਲਿਆਂ ਮੈਦਾਨ ਵਿਚ ਉੱਤਰੇਗੀ। ਆਮ ਆਦਮੀ ਪਾਰਟੀ ਦੀ ਬੁਲਾਰਾ ਪ੍ਰਿਯੰਕਾ ਕੱਕੜ ਨੇ ਕਿਹਾ ਕਿ ਦਿੱਲੀ ’ਚ ‘ਆਪ’ ਇਕੱਲੇ ਹੀ ਚੋਣ ਲੜੇਗੀ, ਅਸੀਂ ਇਕੱਲੇ ਹੀ ਜ਼ਿਆਦਾ ਆਤਮਵਿਸ਼ਵਾਸ ਵਾਲੀ ਕਾਂਗਰਸ ਅਤੇ ਹੰਕਾਰੀ ਭਾਜਪਾ ਨਾਲ ਲੜਨ ਦੇ ਸਮਰੱਥ ਹਾਂ। ਉਸਨੇ ਕਾਂਗਰਸ ’ਤੇ ਦੋਸ਼ ਲਗਾਇਆ ਕਿ ਉਹ ਹਰਿਆਣਾ ਵਿਚ ਗਠਜੋੜ ਦੇ ਭਾਈਵਾਲਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ ਸੀ, ਅਖੀਰ ਇਸ ਦੇ ਜ਼ਿਆਦਾ ਆਤਮਵਿਸ਼ਵਾਸ ਕਾਰਨ ਹਾਰ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਤੋਂ ਦਿੱਲੀ ਵਿਧਾਨ ਸਭਾ ਵਿੱਚ ਕਾਂਗਰਸ ਕੋਲ ਜ਼ੀਰੋ ਸੀਟਾਂ ਹਨ, ਫਿਰ ਵੀ ‘ਆਪ’ ਨੇ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਤਿੰਨ ਸੀਟਾਂ ਦਿੱਤੀਆਂ ਪਰ ਉਨ੍ਹਾਂ ਨੇ ਹਰਿਆਣਾ ਵਿੱਚ ਸਹਿਯੋਗੀਆਂ ਨੂੰ ਨਾਲ ਲੈ ਕੇ ਜਾਣਾ ਜ਼ਰੂਰੀ ਨਹੀਂ ਸਮਝਿਆ।

ਜ਼ਿਕਰਯੋਗ ਹੈ ਕਿ ‘ਆਪ’ ਅਤੇ ਕਾਂਗਰਸ ਸੀਟਾਂ ਦੀ ਵੰਡ ਨੂੰ ਲੈ ਕੇ ਮਤਭੇਦਾਂ ਕਾਰਨ ਚੋਣਾਂ ਤੋਂ ਪਹਿਲਾਂ ਗਠਜੋੜ ਬਣਾਉਣ ਵਿੱਚ ਅਸਫ਼ਲ ਰਹੇ। ਬੀਤੇ ਦਿਨ ਆਏ ਚੋਣ ਨਤੀਜਿਆਂ ਵਿਚ ‘ਆਪ’ ਨੇ ਹਰਿਆਣਾ ਵਿਚ ਲੜੀਆਂ ਸਾਰੀਆਂ ਸੀਟਾਂ ਗੁਆ ਦਿੱਤੀਆਂ, ਕਾਂਗਰਸ ਬਹੁਮਤ ਦੇ ਅੰਕੜੇ ਤੋਂ ਬਹੁਤ ਘੱਟ ਗਈ, ਜਿਸ ਨਾਲ ਸੱਤਾਧਾਰੀ ਭਾਜਪਾ ਲਈ ਲਗਾਤਾਰ ਤੀਜੀ ਵਾਰ ਵਾਪਸੀ ਦਾ ਰਾਹ ਬਣ ਗਿਆ। -ਪੀਟੀਆਈ

Advertisement

Advertisement
Tags :
Aam aadmi PartyAAPCongressdelhiDelhi Elections