ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਮ ਆਦਮੀ ਪਾਰਟੀ ਬਹੁਮੱਤ ਨਾਲ ਜਿੱਤੇਗੀ: ਚੀਮਾ

08:24 AM Mar 18, 2024 IST
ਸੁਨਾਮ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ।

ਬੀਰਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 17 ਮਾਰਚ
ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਸੁਨਾਮ ਊਧਮ ਸਿੰਘ ਵਾਲਾ ਵੱਲੋਂ ਜਥੇਬੰਦੀ ਦੇ ਦਫ਼ਤਰ ਵਿੱਚ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੋਕ ਸਭਾ ਚੋਣਾਂ ਦੇ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਤੰਤਰ ਦੀ ਰਾਖੀ ਅਤੇ ਇਸ ਨੂੰ ਮਜ਼ਬੂਤ ਬਣਾਉਣ ਲਈ ਲੋੜ ਹੈ ਤਾਂ ਕਿ ਲੋਕ ਨਿਰਪੱਖ ਹੋ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ’ਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ। ਚੀਮਾ ਨੇ ਅਕਾਲੀ- ਭਾਜਪਾ ਗੱਠਜੋੜ ਬਾਰੇ ਕਿਹਾ ਕਿ ਕਾਠ ਦੀ ਹਾਂਡੀ ਵਾਰ ਵਾਰ ਨਹੀ ਚੜ੍ਹਦੀ ਕਿਉਂਕਿ 10 ਸਾਲ ਇਨ੍ਹਾਂ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ ਹੈ ਪਰ ਹੁਣ ਪੰਜਾਬ ਦੇ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ। ਇਸ ਮੌਕੇ ਪ੍ਰਧਾਨ ਜੋਰਾ ਸਿੰਘ, ਸੂਬਾ ਪ੍ਰਧਾਨ ਜੀਵਨ ਸਿੰਘ ਆਦਿ ਮੌਜੂਦ ਸਨ।

Advertisement

Advertisement