ਘੜੂੰਆਂ ਨਗਰ ਪੰਚਾਇਤ ਵਿਚ ਆਮ ਆਦਮੀ ਪਾਰਟੀ ਦੀ ਹੂੰਝਾਫੇਰ ਜਿੱਤ
ਸ਼ਸ਼ੀ ਪਾਲ ਜੈਨ
ਖਰੜ, 21 ਦਸੰਬਰ
ਖਰੜ ਤਹਿਸੀਲ ਅੰਦਰ ਪੈਂਦੇ ਪਿੰਡ ਘੜੂੰਆਂ ਵਿਚ ਨਵੀਂ ਬਣੀ ਨਗਰ ਪੰਚਾਇਤ ਦੀ ਚੋਣ ਵਿਚ ਆਮ ਆਦਮੀ ਪਾਰਟੀ ਨੇ ਹੂੰਝਾਫੇਰ ਜਿੱਤ ਪ੍ਰਾਪਤ ਕੀਤੀ ਹੈ। ਇਥੇ ਹੋਈ ਚੋਣ ਵਿਚ ਕੁੱਲ 11 ਵਾਰਡਾਂ ਵਿਚੋਂ 10 ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਚੋਣ ਜਿੱਤੇ ਹਨ ਜਦੋ ਕਿ ਇਕ ਉਮੀਦਵਾਰ ਆਜ਼ਾਦ ਜਿੱਤਿਆ ਹੈ। ਕਾਂਗਰਸ ਪਾਰਟੀ ਨੇ ਕੁੱਲ 11 ਉਮੀਦਵਾਰ ਖੜ੍ਹੇ ਕੀਤੇ ਸਨ ਜਿਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਚਮਕੌਰ ਸਾਹਿਬ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਚਰਨਜੀਤ ਸਿੰਘ ਦੇ ਸਿਆਸੀ ਸਕੱਤਰ ਜਗਤਾਰ ਸਿੰਘ ਦਾ ਕਹਿਣਾ ਹੈ ਕਿ ਆਜ਼ਾਦ ਉਮੀਦਵਾਰ ਵੀ ਉਨ੍ਹਾਂ ਦਾ ਹੀ ਸਮਰੱਥਕ ਹੈ। ਇਹ ਜਿੱਤ ਮੌਜੂਦਾ ਮੁੱਖ ਮੰਤਰੀ ਦੀਆਂ ਨੀਤੀਆਂ ਅਤੇ ਆਮ ਆਦਮੀ ਪਾਰਟੀ ਤੋਂ ਖੁਸ਼ ਲੋਕਾਂ ਵਲੋਂ ਦਿੱਤੇ ਗਏ ਸਮਰਥਨ ਕਾਰਨ ਪ੍ਰਾਪਤ ਹੋਈ ਹੈ। ਇਸ ਮੌਕੇ ਚੰਨੀ ਦੇ ਸਿਆਸੀ ਸਕੱਤਰ ਜਗਤਾਰ ਸਿੰਘ ਘੜੂੰਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਾਰਡ ਨੰਬਰ 1 ਤੋਂ ਮਨਦੀਪ ਕੌਰ, ਵਾਰਡ ਨੰਬਰ 2 ਤੋਂ ਅੰਮ੍ਰਿਤਪਾਲ ਸਿੰਘ, ਵਾਰਡ ਨੰਬਰ 3 ਤੋਂ ਜਸਵਿੰਦਰ ਕੌਰ, ਵਾਰਡ ਨੰਬਰ 4 ਤੋਂ ਹਰਪ੍ਰੀਤ ਕੌਰ, ਵਾਰਡ ਨੰਬਰ 5 ਤੋਂ ਰਿਆ, ਵਾਰਡ ਨੰਬਰ 6 ਤੋਂ ਮਨਪ੍ਰੀਤ ਸਿੰਘ, ਵਾਰਡ ਨੰਬਰ 7 ਤੋਂ ਜਸਵਿੰਦਰ ਕੌਰ, ਵਾਰਡ ਨੰਬਰ 8 ਤੋਂ ਨਰਿੰਦਰ ਸਿੰਘ ਅਤੇ ਵਾਰਡ ਨੰਬਰ 9 ਤੋਂ ਸੁਖਜੀਤ ਕੌਰ, ਵਾਰਡ ਨੰਬਰ 10 ਤੋਂ ਗਗਨਦੀਪ ਸਿੰਘ ਆਜ਼ਾਦ, ਵਾਰਡ ਨੰਬਰ 11 ਤੋਂ ਇੰਦਰਜੀਤ ਸਿੰਘ ਜੇਤੂ ਰਹੇ ਹਨ।