For the best experience, open
https://m.punjabitribuneonline.com
on your mobile browser.
Advertisement

‘ਆਪ’ ਵੱਲੋਂ ਕਾਂਗਰਸ ਉਮੀਦਵਾਰ ਦੇ ਪੁੱਤਰ ’ਤੇ ਜ਼ਮੀਨ ਘੁਟਾਲੇ ਦਾ ਦੋਸ਼

08:21 AM Jul 08, 2024 IST
‘ਆਪ’ ਵੱਲੋਂ ਕਾਂਗਰਸ ਉਮੀਦਵਾਰ ਦੇ ਪੁੱਤਰ ’ਤੇ ਜ਼ਮੀਨ ਘੁਟਾਲੇ ਦਾ ਦੋਸ਼
‘ਆਪ’ ਆਗੂ ਪਵਨ ਕੁਮਾਰ ਟੀਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।
Advertisement

ਪੱਤਰ ਪ੍ਰੇਰਕ
ਜਲੰਧਰ, 7 ਜੁਲਾਈ
ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ’ਚ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਦੇ ਪੁੱਤਰ ਕਰਨ ’ਤੇ ਜ਼ਮੀਨ ਘੁਟਾਲੇ ਦਾ ਦੋਸ਼ ਲਾਇਆ ਹੈ। ‘ਆਪ’ ਆਗੂ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਕਰਨ ਨੇ ਸੀਨੀਅਰ ਡਿਪਟੀ ਮੇਅਰ ਵਜੋਂ ਆਪਣੀ ਮਾਂ ਦੇ ਅਹੁਦੇ ਦੀ ਦੁਰਵਰਤੋਂ ਕੀਤੀ ਅਤੇ ਇਸ ਦਾ ਵਿੱਤੀ ਫਾਇਦਾ ਉਠਾਇਆ। ਉਨ੍ਹਾਂ ਪੰਜਾਬ ਸਰਕਾਰ ਤੋਂ ਇਸ ਮਾਮਲੇ ਦੀ ਵਿਜੀਲੈਂਸ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਦਿਓਲ ਨਗਰ ਵਿੱਚ ਕੋਕਾ ਕੋਲਾ ਕੰਪਨੀ ਦੀ 125 ਮਰਲੇ ਜ਼ਮੀਨ ਸੀ। ਪਹਿਲਾਂ ਉਸ ਜ਼ਮੀਨ ’ਤੇ ਕੋਕਾ ਕੋਲਾ ਡਿਪੂ ਸੀ। ਜਦੋਂ ਸੁਰਿੰਦਰ ਕੌਰ ਸੀਨੀਅਰ ਡਿਪਟੀ ਮੇਅਰ ਸਨ ਤਾਂ ਕਰਨ ਨੇ ਉਹ ਜ਼ਮੀਨ ਕੋਕਾ ਕੋਲਾ ਕੰਪਨੀ ਤੋਂ ਖਰੀਦ ਲਈ। ਹੁਣ ਉਹ ਉਸ ਕਮਰਸ਼ੀਅਲ ਜ਼ਮੀਨ ਨੂੰ ਰਿਹਾਇਸ਼ੀ ਪਲਾਟ ਵਿੱਚ ਤਬਦੀਲ ਕਰ ਕੇ ਨਾਜਾਇਜ਼ ਤੌਰ ’ਤੇ ਵੇਚ ਰਿਹਾ ਹੈ। ਟੀਨੂੰ ਨੇ ਕਿਹਾ ਕਿ ਉਸ ਵੱਲੋਂ ਐੱਨਓਸੀ ਲਈ ਜਮ੍ਹਾਂ ਕਰਵਾਏ ਗਏ ਦਸਤਾਵੇਜ਼ ਵੀ ਜਾਅਲੀ ਹਨ। ਪ੍ਰੈਸ ਕਾਨਫਰੰਸ ਵਿੱਚ ਟੀਨੂੰ ਦੇ ਨਾਲ ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਪੂਰੇ ਜਲੰਧਰ ਸ਼ਹਿਰ ਵਿੱਚ ਸੀਵਰੇਜ ਦੀ ਸਮੱਸਿਆ ਹੈ ਪਰ ਸੁਰਿੰਦਰ ਕੌਰ ਨੇ ਸੀਨੀਅਰ ਡਿਪਟੀ ਮੇਅਰ ਹੁੰਦਿਆਂ ਨਿਗਮ ਦੀ ਮਨਜ਼ੂਰੀ ਤੋਂ ਬਿਨਾਂ ਉਸ ਜ਼ਮੀਨ ਨੂੰ ਸੀਵਰੇਜ ਸਿਸਟਮ ਨਾਲ ਜੋੜ ਦਿੱਤਾ ਕਿਉਂਕਿ ਉਨ੍ਹਾਂ ਦਾ ਮਕਸਦ ਸਿਰਫ਼ ਪੈਸਾ ਕਮਾਉਣਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਪੰਜ ਸਾਲ ਸੀਨੀਅਰ ਡਿਪਟੀ ਮੇਅਰ ਰਹੇ ਪਰ ਆਮ ਲੋਕਾਂ ਲਈ ਕਦੇ ਹਾਜ਼ਰ ਨਹੀਂ ਹੋਏ। ਉਨ੍ਹਾਂ ਦਾ ਦਫਤਰ ਹਮੇਸ਼ਾ ਬੰਦ ਰਹਿੰਦਾ ਸੀ। ਉਨ੍ਹਾਂ ਦੇ ਇਲਾਕੇ ਵਿੱਚ ਗੰਦਾ ਪਾਣੀ ਖੜ੍ਹਾ ਹੈ। ਉਹ ਉੱਥੇ ਟਿਊਬਵੈੱਲ ਵੀ ਨਹੀਂ ਲਗਵਾ ਸਕੇ। ਟੀਨੂੰ ਨੇ ਕਿਹਾ ਕਿ ਕਾਂਗਰਸੀ ਆਗੂ ਭ੍ਰਿਸ਼ਟਾਚਾਰ ਨੂੰ ਆਪਣਾ ਹੱਕ ਸਮਝਦੇ ਹਨ। ਜਦੋਂ ਵੀ ਉਨ੍ਹਾਂ ਨੂੰ ਸੱਤਾ ਮਿਲਦੀ ਹੈ, ਉਹ ਲੋਕਾਂ ਦੇ ਵਿਕਾਸ ਦੀ ਜਗ੍ਹਾ ਆਪਣੇ ਪਰਿਵਾਰ ਦੀ ਤਰੱਕੀ ਲਈ ਕੰਮ ਕਰਦੇ ਹਨ। ਕਾਂਗਰਸ ਪੂਰੇ ਦੇਸ਼ ਨੂੰ ਭ੍ਰਿਸ਼ਟਾਚਾਰ ਵੱਲ ਧੱਕ ਰਹੀ ਹੈ। ਉਨ੍ਹਾਂ ਲੋਕਾਂ ਨੂੰ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਦਾ ਵਿਧਾਇਕ ਬਣਨ ’ਤੇ ਹੀ ਇਲਾਕੇ ਦਾ ਵਿਕਾਸ ਹੋ ਸਕਦਾ ਹੈ।

Advertisement

Advertisement
Advertisement
Author Image

sukhwinder singh

View all posts

Advertisement