For the best experience, open
https://m.punjabitribuneonline.com
on your mobile browser.
Advertisement

‘ਆਪ’ ਵੱਲੋਂ ਕਿਰਨ ਖੇਰ ’ਤੇ ਦਲਿਤ ਭਾਈਚਾਰੇ ਦੇ ਅਪਮਾਨ ਦਾ ਦੋਸ਼

08:48 AM Mar 14, 2024 IST
‘ਆਪ’ ਵੱਲੋਂ ਕਿਰਨ ਖੇਰ ’ਤੇ ਦਲਿਤ ਭਾਈਚਾਰੇ ਦੇ ਅਪਮਾਨ ਦਾ ਦੋਸ਼
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਮਾਰਚ
ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਨੇ ਸੰਸਦ ਮੈਂਬਰ ਕਿਰਨ ਖੇਰ ਦੇ ਚੰਡੀਗੜ੍ਹ ਦੇ ਦਲਿਤ ਮੇਅਰ ਕੁਲਦੀਪ ਕੁਮਾਰ ਪ੍ਰਤੀ ਵਤੀਰੇ ਦੀ ਸਖ਼ਤ ਆਲੋਚਨਾ ਕੀਤੀ ਹੈ। ‘ਆਪ’ ਨੇ ਕਿਹਾ ਕਿ ਸਾਂਸਦ ਨੇ ਸਾਡੇ ਮੇਅਰ ਤੇ ਦਲਿਤ ਭਾਈਚਾਰੇ ਨਾਲ ਵਿਤਕਰਾ ਕੀਤਾ। ‘ਆਪ’ ਚੰਡੀਗੜ੍ਹ ਦੇ ਸਹਿ-ਇੰਚਾਰਜ ਡਾ. ਸੰਨੀ ਆਹਲੂਵਾਲੀਆ ਨੇ ਕਿਹਾ ਕਿ ਲੰਘੇ ਦਿਨ ਪੰਜਾਬ ਰਾਜ ਭਵਨ ਵਿੱਚ ਇਕ ਪ੍ਰੋਗਰਾਮ ’ਚ ਸੰਸਦ ਮੈਂਬਰ ਕਿਰਨ ਖੇਰ ਨੇ ਮੇਅਰ ਦੇ ਭਾਸ਼ਣ ਤੋਂ ਬਾਅਦ ਮਾਈਕ ਨੂੰ ਸੈਨੀਟਾਈਜ਼ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਦਾ ਇਕ ਚੁਣੇ ਹੋਏ ਨੁਮਾਇੰਦੇ ਪ੍ਰਤੀ ਅਜਿਹਾ ਵਿਤਕਰਾ ਉਨ੍ਹਾਂ ਦੀ ਸੌੜੀ ਵਿਚਾਰਧਾਰਾ ਨੂੰ ਉਜਾਗਰ ਕਰਦਾ ਹੈ। ਆਹਲੂਵਾਲੀਆ ਨੇ ਕਿਹਾ ਕਿ ਉਨ੍ਹਾਂ ਨੇ ਚੰਡੀਗੜ੍ਹ ਦੇ ‘ਪਹਿਲੇ ਨਾਗਰਿਕ’ ਦਾ ਅਪਮਾਨ ਹੀ ਨਹੀਂ ਕੀਤਾ ਸਗੋਂ ਦਲਿਤ ਭਾਈਚਾਰੇ ਨੂੰ ਵੀ ਠੇਸ ਪਹੁੰਚਾਈ ਹੈ। ਇਹ ਦੁੱਖ ਦੀ ਗੱਲ ਹੈ ਕਿ ਅਜਿਹੇ ਲੋਕ ਅਤੇ ਸੋਚ ਹਾਲੇ ਵੀ ਮੌਜੂਦ ਹੈ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਦੀ ਸੋਚ ਨਿੰਦਣਯੋਗ ਹੈ। ਉਨ੍ਹਾਂ ਨੇ ਕਿਰਨ ਖੇਰ ਤੋਂ ਤੁਰੰਤ ਮੁਆਫ਼ੀ ਮੰਗਣ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਉਹ ਮੁਆਫ਼ੀ ਨਹੀਂ ਮੰਗਦੇ ਤਾਂ ਆਮ ਆਦਮੀ ਪਾਰਟੀ ਉਨ੍ਹਾਂ ਖ਼ਿਲਾਫ਼ ਪ੍ਰਦਰਸ਼ਨ ਕਰੇਗੀ।

Advertisement

Advertisement
Author Image

sukhwinder singh

View all posts

Advertisement
Advertisement
×