ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਵੱਲੋਂ ਸੁਰਿੰਦਰ ਕੌਰ ’ਤੇ ਅਹੁਦੇ ਦੀ ਦੁਰਵਰਤੋਂ ਦਾ ਦੋਸ਼

08:47 AM Jul 09, 2024 IST
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਵਨ ਕੁਮਾਰ ਟੀਨੂੰ।

ਪੱਤਰ ਪ੍ਰੇਰਕ
ਜਲੰਧਰ, 8 ਜੁਲਾਈ
ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ’ਚ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ’ਤੇ ਜ਼ਮੀਨ ਘੁਟਾਲੇ ਤੋਂ ਬਾਅਦ ਇੱਕ ਹੋਰ ਦੋਸ਼ ਲਾਇਆ ਹੈ। ‘ਆਪ’ ਆਗੂ ਪਵਨ ਕੁਮਾਰ ਟੀਨੂੰ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸੁਰਿੰਦਰ ਕੌਰ ਨੇ ਸੀਨੀਅਰ ਡਿਪਟੀ ਮੇਅਰ ਹੁੰਦਿਆਂ ਆਪਣੇ ਪੁੱਤਰ ਨੂੰ ਨਗਰ ਨਿਗਮ ਵਿੱਚ ਜੂਨੀਅਰ ਇੰਜਨੀਅਰ (ਜੇਈ) ਦੇ ਅਹੁਦੇ ’ਤੇ ਭਰਤੀ ਕਰਵਾਇਆ। ਉਨ੍ਹਾਂ ਦੱਸਿਆ ਕਿ ਸੁਰਿੰਦਰ ਕੌਰ ਨੇ ਆਪਣੇ ਪੁੱਤਰ ਕਰਨ ਨੂੰ 9 ਜਨਵਰੀ 2019 ਨੂੰ ਗ੍ਰੀਟਿਸ਼ ਕੰਪਨੀ ਰਾਹੀਂ ਆਊਟਸੋਰਸਿੰਗ ਆਧਾਰ ’ਤੇ ਨਿਗਮ ਵਿੱਚ ਜੇਈ ਵਜੋਂ ਭਰਤੀ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਜਲੰਧਰ ’ਚ ਹਜ਼ਾਰਾਂ ਦੀ ਗਿਣਤੀ ’ਚ ਇੰਜਨੀਅਰਿੰਗ ਦੀਆਂ ਡਿਗਰੀਆਂ ਵਾਲੇ ਨੌਜਵਾਨ ਬੇਰੁਜ਼ਗਾਰ ਬੈਠੇ ਹਨ ਪਰ ਕਾਂਗਰਸ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਉਨ੍ਹਾਂ ਦੀ ਥਾਂ ’ਤੇ ਆਪਣੇ ਪੁੱਤਰ ਨੂੰ ਨੌਕਰੀ ਦੇ ਦਿੱਤੀ। ਉਨ੍ਹਾਂ ਦੱਸਿਆ ਕਿ ਕਰਨ ਜੇਈ ਭਰਤੀ ਹੋਣ ਤੋਂ ਬਾਅਦ ਵੀ ਕਦੇ ਕੰਮ ’ਤੇ ਨਹੀਂ ਗਿਆ। ਬਸ ਤਨਖ਼ਾਹ ਲੈਂਦਾ ਰਿਹਾ। ਇਹ ਸਪੱਸ਼ਟ ਤੌਰ ’ਤੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਅਤੇ ਆਪਣੇ ਅਹੁਦੇ ਦਾ ਫ਼ਾਇਦਾ ਉਠਾਉਣਾ ਹੈ। ਟੀਨੂੰ ਨੇ ਗ੍ਰੀਟਿਸ਼ ਕੰਪਨੀ ਦੀ ਇਸ ਨਿਯੁਕਤੀ ਸਬੰਧੀ ਸੀਨੀਅਰ ਡਿਪਟੀ ਮੇਅਰ ਦਾ ਰੈਫਰੈਂਸ ਪੱਤਰ ਵੀ ਮੀਡੀਆ ਨੂੰ ਦਿਖਾਇਆ ਅਤੇ ਕਿਹਾ ਕਿ ਸੁਰਿੰਦਰ ਕੌਰ ਨੇ ਇਸ ਅਹੁਦੇ ਦੀ ਵਰਤੋਂ ਸਿਰਫ਼ ਆਪਣੇ ਪਰਿਵਾਰ ਨੂੰ ਫ਼ਾਇਦਾ ਪਹੁੰਚਾਉਣ ਲਈ ਕੀਤੀ ਹੈ। ਉਨ੍ਹਾਂ ਸੁਰਿੰਦਰ ਕੌਰ ਤੋਂ ਇਸ ਸਬੰਧੀ ਜਵਾਬ ਮੰਗਿਆ ਹੈ। ਉਨ੍ਹਾਂ ਕਿਹਾ ਕਿ ਸੱਤਾ ਮਿਲਣ ਤੋਂ ਬਾਅਦ ਕਾਂਗਰਸ ਆਗੂ ਆਮ ਲੋਕਾਂ ਦੀ ਬਜਾਏ ਆਪਣੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਦੇ ਆਰਥਿਕ ਵਿਕਾਸ ਲਈ ਕੰਮ ਕਰਦੇ ਹਨ। ਕਾਂਗਰਸ ਦੀ ਨੀਤੀ ਗ਼ਰੀਬਾਂ ਦਾ ਪੈਸਾ ਲੁੱਟ ਕੇ ਉਨ੍ਹਾਂ ਨੂੰ ਪਰਿਵਾਰਾਂ ਵਿੱਚ ਵੰਡਣ ਦੀ ਹੈ। ਉਨ੍ਹਾਂ ਕਿਹਾ ਕਿ 2017 ਦੀਆਂ ਚੋਣਾਂ ਵਿੱਚ ਕਾਂਗਰਸ ਨੇ ਹਰ ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਜਦੋਂ ਨੌਕਰੀ ਦੇਣ ਦੀ ਗੱਲ ਆਈ ਤਾਂ ਇਸ ਦੇ ਵਿਧਾਇਕਾਂ ਅਤੇ ਮੰਤਰੀਆਂ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਪੰਜ ਸਾਲ ਸੀਨੀਅਰ ਡਿਪਟੀ ਮੇਅਰ ਰਹੇ ਪਰ ਆਮ ਲੋਕਾਂ ਲਈ ਕਦੇ ਹਾਜ਼ਰ ਨਹੀਂ ਹੋਏ। ਉਨ੍ਹਾਂ ਦਾ ਦਫ਼ਤਰ ਹਮੇਸ਼ਾ ਬੰਦ ਰਹਿੰਦਾ ਸੀ। ਡਿਪਟੀ ਮੇਅਰ ਰਹਿੰਦਿਆਂ ਉਹ ਆਪਣੇ ਵਾਰਡ ਵਿੱਚ ਟਿਊਬਵੈੱਲ ਵੀ ਨਹੀਂ ਲਗਵਾ ਸਕੇ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪਵਨ ਟੀਨੂੰ ਨੇ ਸੁਰਿੰਦਰ ਕੌਰ ਦੇ ਪੁੱਤਰ ’ਤੇ ਦਿਓਲ ਨਗਰ ’ਚ ਕੋਕਾ ਕੋਲਾ ਕੰਪਨੀ ਦੀ 125 ਮਰਲੇ ਕਮਰਸ਼ੀਅਲ ਜ਼ਮੀਨ ਨੂੰ ਰਿਹਾਇਸ਼ੀ ਪਲਾਟ ਬਣਾ ਕੇ ਨਾਜਾਇਜ਼ ਤੌਰ ’ਤੇ ਵੇਚਣ ਦਾ ਦੋਸ਼ ਲਾਇਆ ਸੀ ਅਤੇ ਇਸ ਮਾਮਲੇ ਦੀ ਵਿਜੀਲੈਂਸ ਜਾਂਚ ਮੰਗੀ ਸੀ। ਪਵਨ ਟੀਨੂੰ ਨੇ ਲੋਕਾਂ ਨੂੰ ਕਿਹਾ ਕਿ ਜਲੰਧਰ ਦਾ ਵਿਕਾਸ ਇਮਾਨਦਾਰ ਆਗੂ ਦੇ ਵਿਧਾਇਕ ਅਤੇ ਮੰਤਰੀ ਬਣਨ ’ਤੇ ਹੀ ਹੋ ਸਕਦਾ ਹੈ।

Advertisement

ਦਿਮਾਗੀ ਸੰਤੁਲਨ ਗੁਆ ਚੁੱਕਿਐ ‘ਆਪ’ ਆਗੂ: ਸੁਰਿੰਦਰ ਕੌਰ

ਇਸ ਸਬੰਧ ਵਿਚ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਕਿਹਾ ਕਿ ਆਪ ਆਗੂ ਆਪਣਾ ਦਿਮਾਗੀ ਸੰਤੁਲਨ ਗੁਆ ਚੁੱਕਿਆ ਹੈ ਹਨ ਤੇ ਇਨ੍ਹਾਂ ਨੂੰ ਦਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਪ ਦੇ ਆਗੂ ਉਨ੍ਹਾਂ ’ਤੇ ਰੋਜ਼ਾਨਾ ਦੋਸ਼ ਲਗਾ ਰਹੇ ਹਨ ਜਿਸ ਤੋਂ ਇਨ੍ਹਾਂ ਦੀ ਬੁਖਲਾਹਟ ਦਾ ਪਤਾ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਦਾ ਮੁਖੀ ਸ਼ਰਾਬ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਹੈ ਤੇ ਇਹੀ ਹਾਲ ਪੰਜਾਬ ਦਾ ਹੈ। ਉਨ੍ਹਾਂ ਕਿਹਾ ਕਿ ਪਵਨ ਕੁਮਾਰ ਟੀਨੂੰ ਵਲੋਂ ਲਾਏ ਦੋਸ਼ ਗਲਤ ਹਨ ਤੇ ਉਸ ਬਾਰੇ ਕੁਝ ਨਹੀਂ ਕਹਿਣਾ ਚਾਹੁੰਦੀ।

Advertisement
Advertisement
Advertisement