‘ਆਪ’ ਤੇ ਭਾਜਪਾ ’ਤੇ ਕਿਸਾਨ ਵਿਰੋਧੀ ਹੋਣ ਦਾ ਦੋਸ਼
06:40 AM Sep 06, 2024 IST
Advertisement
ਫ਼ਤਹਿਗੜ੍ਹ ਸਾਹਿਬ: ਸ਼੍ਰੋੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਇਸ ਹਲਕੇ ਦੇ ਇੰਚਾਰਜ ਜਗਦੀਪ ਸਿੰਘ ਚੀਮਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਅਤੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਕਿਸਾਨ ਵਿਰੋਧੀ ਹੋਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨ ਦਿੱਲੀ ਦੀਆਂ ਸੜਕਾਂ ’ਤੇ ਰੁਲਦੇ ਰਹੇ ਅਤੇ ਹੁਣ ਚੰਡੀਗੜ੍ਹ ਵਿੱਚ ਧਰਨੇ ’ਤੇ ਬੈਠੇ ਹਨ। ਉਨ੍ਹਾਂ ਫਿਰੋਜ਼ਪੁਰ ਘਟਨਾ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਕਾਰਨ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ, ਜੈਲਦਾਰ ਸੁਖਵਿੰਦਰ ਸਿੰਘ ਘਮੁੰਡਗੜ੍ਹ, ਬੰਤ ਸਿੰਘ ਮੰਡੋਫਲ, ਜਗਤਾਰ ਸਿੰਘ ਤਾਰਾ ਬਦੋਛੀ ਖੁਰਦ, ਦਲਬੀਰ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement