ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਤੇ ਭਾਜਪਾ ਸਰਕਾਰ ਕਿਸਾਨਾਂ ਦੀ ਦੁਸ਼ਮਣ: ਐੱਨਕੇ ਸ਼ਰਮਾ

06:47 AM Apr 19, 2024 IST
ਅਕਾਲੀ ਦਲ ਦੇ ਉਮੀਦਵਾਰ ਐੱਨਕੇ ਸ਼ਰਮਾ ਸੰਬੋਧਨ ਕਰਦੇ ਹੋਏ।

ਪੱਤਰ ਪ੍ਰੇਰਕ
ਪਾਤੜਾਂ, 18 ਅਪਰੈਲ
‘ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬੀਆਂ ਅਤੇ ਪੰਜਾਬ ਲਈ ਲੋਕ ਹਿਤੈਸ਼ੀ ਫੈਸਲੇ ਲੈਂਦਿਆਂ ਹਮੇਸ਼ਾ ਪੰਜਾਬ ਦੇ ਹੱਕਾਂ ਦੀ ਲੜਾਈ ਲੜੀ ਹੈ ਤੇ ਲੜਦਾ ਰਹੇਗਾ, ਜਦੋਂ ਕਿ ‘ਆਪ’ ਅਤੇ ਕੇਂਦਰ ਵਿਚਲੀ ਭਾਜਪਾ ਸਰਕਾਰ ਕਿਸਾਨਾਂ ਦੀ ਵੱਡੀ ਦੁਸ਼ਮਣ ਸਾਬਿਤ ਹੋਈ ਹੈ।’ ਇਹ ਗੱਲ ਲੋਕ ਸਭਾ ਹਲਕਾ ਪਟਿਆਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਐੱਨਕੇ ਸ਼ਰਮਾ ਨੇ ਹਲਕਾ ਇੰਚਾਰਜ ਕਬੀਰ ਦਾਸ ਦੀ ਰਹਿਨੁਮਾਈ ਹੇਠ ਪਿੰਡ ਦੁਗਾਲ ਦੀ ਹਵੇਲੀ ਵਿੱਚ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨਾਲ ਪਲੇਠੀ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਹੀ। ਸ਼ਰਮਾ ਨੇ ਵਰਕਰਾਂ ਨੂੰ ਚੋਣ ਪ੍ਰਚਾਰ ਲਈ ਜੁੱਟ ਜਾਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੇ-ਆਪ ਨੂੰ ਕਿਸਾਨ ਹਿਤੈਸ਼ੀ ਅਖਵਾਉਣ ਵਾਲੀ ‘ਆਪ’ ਸਰਕਾਰ ਨੇ ਪਿਛਲੇ ਸਾਲ ਘੱਗਰ ਦਰਿਆ ’ਚ ਆਏ ਹੜ੍ਹਾਂ ਅਤੇ ਗੜਿਆਂ ਨਾਲ ਬਰਬਾਦ ਹੋਈਆਂ ਫ਼ਸਲਾਂ ਦਾ ਅੱਜ ਤੱਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਹੈ ਕਿ ਦੋ ਵਾਰ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਅਤੇ ਚਾਰ ਵਾਰ ਸੰਸਦ ਰਹੀ ਪ੍ਰਨੀਤ ਕੌਰ ਨੇ ਹਲਕੇ ਦੇ ਵਿਕਾਸ ਲਈ ਕੋਈ ਉਪਰਾਲੇ ਕੀਤੇ ਹਨ।
ਉਨ੍ਹਾਂ ਕਿਹਾ ਹੈ ਕਿ ਨੈਸ਼ਨਲ ਹਾਈਵੇਅ ਅਤੇ ਐਕਸਪ੍ਰੈਸਵੇਅ ਦੇ ਨਿਰਮਾਣ ਲਈ ਐਕੁਆਇਰ ਕੀਤੀ ਜ਼ਮੀਨ ਦੇ ਮੁਆਵਜ਼ੇ ਵਿੱਚ ਕਿਸਾਨਾਂ ਨਾਲ ਵੱਡਾ ਵਿਤਕਰਾ ਹੋਇਆ ਹੈ ਪਰ ਪ੍ਰਨੀਤ ਕੌਰ ਨੇ ਕਦੇ ਹਾਅ ਦਾ ਨਾਅਰਾ ਨਹੀਂ ਮਾਰਿਆ। ਵਾਅਦਾ ਖਿਲਾਫੀ ਕਰਨ ਅਤੇ ਕਿਸਾਨਾਂ ਉੱਤੇ ਗੋਲੀਆਂ, ਅਥਰੂ ਗੈਸ ਗੋਲੇ ਤੇ ਪਾਣੀ ਦੀਆਂ ਬੁਛਾੜਾਂ ਦੀ ਬਰਸਾਤ ਕਰਨ ਵਾਲੀ ਭਾਜਪਾ ਲਈ ਜਦੋਂ ਉਹ ਵੋਟਾਂ ਮੰਗਣ ਲੱਗੇ ਹੈ ਤਾਂ ਉਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਲਕਾ ਇੰਚਾਰਜ ਕਬੀਰ ਦਾਸ ਤੇ ਅਕਾਲੀ ਦਲ ਦੇ ਪੀਏਸੀ ਦੇ ਮੈਂਬਰ ਜਗਮੀਤ ਸਿੰਘ ਹਰਿਆਉ ਨੇ ਕਿਹਾ ਹੈ ਕਿ ਪਾਰਟੀ ਵਰਕਰ ਘਰ ਘਰ ਜਾ ਕੇ ਲੋਕਾਂ ਨੂੰ ਅਕਾਲੀ ਸਰਕਾਰ ਸਮੇਂ ਦਿੱਤੀਆਂ ਸਹੂਲਤਾਂ ਤੋਂ ਜਾਣੂ ਕਰਵਾ ਕੇ ਪਾਰਟੀ ਲਈ ਵੋਟਾਂ ਦੀ ਮੰਗ ਕਰ ਰਹੇ ਹਨ ਉਨ੍ਹਾਂ ਪਾਰਟੀ ਉਮੀਦਵਾਰ ਨੂੰ ਵੱਡੀ ਲੀਡ ਲੈ ਕੇ ਦੇਣ ਦਾ ਭਰੋਸਾ ਦਵਾਇਆ ਹੈ।

Advertisement

Advertisement
Advertisement