ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਤੋਂ ਸੰਘਰਸ਼ ਦਾ ਬਦਲਾ ਲੈ ਰਹੀਆਂ ਨੇ ‘ਆਪ’ ਤੇ ਭਾਜਪਾ ਸਰਕਾਰਾਂ: ਬਾਜਵਾ

08:44 AM Oct 25, 2024 IST
ਭਾਈ ਰੂਪਾ ਦੀ ਦਾਣਾ ਮੰਡੀ ’ਚ ਕਿਸਾਨਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਪ੍ਰਤਾਪ ਸਿੰਘ ਬਾਜਵਾ।

ਰਾਜਿੰਦਰ ਸਿੰਘ ਮਰਾਹੜ
ਭਾਈ ਰੂਪਾ, 24 ਅਕਤੂਬਰ
ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਭਾਈ ਰੂਪਾ ਦੀ ਦਾਣਾ ਮੰਡੀ ਵਿੱਚ ਪਹੁੰਚ ਕੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਨਾਲ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਸੀਨੀਅਰ ਆਗੂ ਨਰਿੰਦਰ ਸਿੰਘ ਭਲੇਰੀਆ ਵੀ ਹਾਜ਼ਰ ਸਨ। ਸ੍ਰੀ ਬਾਜਵਾ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਹੁਣ ਤੱਕ ਦੀ ਸਭ ਤੋਂ ਨਿਕੰਮੀ ਸਰਕਾਰ ਹੈ। ਝੋਨੇ ਦੀ ਖਰੀਦ ਦੇ ਮੌਜੂਦਾ ਮਾੜੇ ਪ੍ਰਬੰਧਾਂ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਇਸ ਸਰਕਾਰ ਨੂੰ ਕਿਸਾਨਾਂ ਦੀ ਕੋਈ ਫ਼ਿਕਰ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਝੋਨੇ ਦੇ ਸੀਜ਼ਨ ਦੀ ਤਿਆਰੀ ਘੱਟੋ ਘੱਟ ਤਿੰਨ ਮਹੀਨੇ ਪਹਿਲਾਂ ਕਰਨੀ ਚਾਹੀਦੀ ਸੀ ਪਰ ਸਮੇਂ ਸਿਰ ਇਹ ਤਿਆਰੀ ਨਾ ਕੀਤੇ ਜਾਣ ਕਾਰਨ ਕਿਸਾਨ ਮੰਡੀਆਂ ਵਿੱਚ ਰੁਲ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਝੋਨੇ ਦੀ ਖਰੀਦ ਦੇ ਅਜਿਹੇ ਹਾਲਾਤ ਬਣੇ ਹਨ ਕਿ ਸਰਕਾਰ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਫ਼ਸਲ ਨੂੰ ਚੁੱਕਣ ਲਈ ਤਿਆਰ ਨਹੀਂ ਹੈ ਅਤੇ ਕਈ ਥਾਵਾਂ ‘ਤੇ ਕਿਸਾਨਾਂ ਨੂੰ ਪ੍ਰਤੀ ਕੁਇੰਟਲ 300 ਰੁਪਏ ਦਾ ਕੱਟ ਝੱਲਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਨੇ ਦੱਸਿਆ ਕਿ ਹਲਕਾ ਰਾਮਪੁਰਾ ਫੂਲ ‘ਚ ਪੈਂਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਮੰਡੀਆਂ ‘ਚ ਝੋਨੇ ਦੇ ਅੰਬਾਰ ਲੱਗ ਗਏ ਹਨ। ਇਸ ਮੌਕੇ ਬਹਾਦਰ ਸਿੰਘ ਸਿੱਧੂ, ਧਰਮ ਸਿੰਘ ਖਾਲਸਾ, ਬਿੰਦਰ ਜਵੰਧਾ, ਕਮਲ ਭਾਈ ਰੂਪਾ, ਭੁਪਿੰਦਰ ਧਾਲੀਵਾਲ ਤੇ ਗੁਰਦੀਪ ਸਿੰਘ ਗਿੱਲ ਆਦਿ ਹਾਜ਼ਰ ਸਨ।
ਬਾਘਾ ਪੁਰਾਣਾ (ਪੱਤਰ ਪ੍ਰੇਰਕ): ਪ੍ਰਤਾਪ ਸਿੰਘ ਬਾਜਵਾ ਨੇ ਆਖਿਆ ਕਿ ਆਪ ਅਤੇ ਭਾਜਪਾ ਦੀ ਕਿਸਾਨ, ਮਜ਼ਦੂਰ, ਆੜ੍ਹਤੀ ਅਤੇ ਸ਼ੈੱਲਰ ਮਾਲਕਾਂ ਨੂੰ ਖ਼ਤਮ ਕਰਨ ਦੀ ਕਥਿਤ ਨੀਤੀ ਅਤੇ ਨੀਅਤ ਦੇ ਸਿੱਟੇ ਵਜੋਂ ਸਾਰੇ ਵਰਗ ਅੱਜ ਸੜਕਾਂ ਉੱਪਰ ਉਤਰ ਆਏ ਹਨ ਅਤੇ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਸਰਕਾਰ ਦੀ ਅਜੇ ਤੱਕ ਨੀਂਦ ਨਹੀਂ ਖੁੱਲ੍ਹੀ। ਬਾਜਵਾ ਅੱਜ ਇੱਥੇ ਅਨਾਜ ਮੰਡੀ ਵਿਚ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ। ਬਾਜਵਾ ਨੇ ਕਿਹਾ ਕਿ ਸ਼ੁਰੂ-ਸ਼ੁਰੂ ਵਿੱਚ ਝੋਨੇ ਅੰਦਰਲੀ ਨਮੀ ਦਾ ਬਹਾਨਾ ਬਣਾਇਆ ਗਿਆ ਪ੍ਰੰਤੂ ਹੁਣ ਝੋਨੇ ਅੰਦਰ ਕਿਸੇ ਵੀ ਕਿਸਮ ਦੀ ਭੋਰਾ-ਭਰ ਨਮੀ ਨਹੀਂ ਫਿਰ ਵੀ ਕਿਸਾਨ, ਮਜ਼ਦੂਰ ਅਤੇ ਆੜ੍ਹਤੀਏ ਰੁਲ ਰਹੇ ਹਨ। ਬਾਜਵਾ ਨੇ ‘ਆਪ’ ਅਤੇ ਭਾਜਪਾ ਸਰਕਾਰਾਂ ਉੱਪਰ ਦੋਸ਼ ਲਾਇਆ ਕਿ ਉਹ ਕਿਸਾਨਾਂ ਤੋਂ ਸੰਘਰਸ਼ ਦਾ ਬਦਲਾ ਲੈ ਰਹੀਆਂ ਹਨ।

Advertisement

Advertisement