ਪੰਜਾਬ ਦੇ ਖੇਤੀ ਸੰਕਟ ਲਈ ‘ਆਪ’ ਤੇ ਭਾਜਪਾ ਜ਼ਿੰਮੇਵਾਰ: ਡਾ. ਚੀਮਾ
08:29 AM Nov 11, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਨਵੰਬਰ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ‘ਆਪ’ ਤੇ ਭਾਜਪਾ ਨੂੰ ਸੂਬੇ ਦੇ ਖੇਤੀਬਾੜੀ ਸੰਕਟ ਲਈ ਜ਼ਿੰਮੇਵਾਰ ਠਹਿਰਾਇਆ ਤੇ ਦੋਵਾਂ ’ਤੇ ਇਕ ਦੂਜੇ ਨਾਲ ਰਲ ਕੇ ਪੰਜਾਬ ਦੇ ਖੇਤੀਬਾੜੀ ਅਰਥਚਾਰੇ ਨੂੰ ਤਬਾਹ ਕਰਨ ਦਾ ਦੋਸ਼ ਲਗਾਇਆ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ‘ਆਪ’ ਤੇ ਭਾਜਪਾ ਦੋਵੇਂ ਰਲ ਕੇ ਨਸ਼ਿਆਂ ਦੇ ਮਾਮਲੇ ’ਤੇ ਝੂਠਾ ਬਿਰਤਾਂਤ ਸਿਰਜ ਰਹੀਆਂ ਹਨ ਤਾਂ ਜੋ ਲੋਕਾਂ ਦਾ ਧਿਆਨ ਸੂਬੇ ਨੂੰ ਦਰਪੇਸ਼ ਮੁਸ਼ਕਿਲਾਂ ਤੋਂ ਪਾਸੇ ਕੀਤਾ ਜਾ ਸਕੇ, ਭਾਵੇਂ ਉਹ ਐੱਮਐੱਸਪੀ ’ਤੇ ਝੋਨੇ ਦੀ ਖਰੀਦ ਦਾ ਮਾਮਲਾ ਹੋਵੇ। ਝੋਨੇ ’ਤੇ 300 ਰੁਪਏ ਪ੍ਰਤੀ ਕੁਇੰਟਲ ਕਟੌਤੀ ਦਾ ਮਾਮਲਾ ਹੋਵੇ ਜਾਂ ਫਿਰ ਸੁਸਤ ਰਫ਼ਤਾਰ ਲਿਫਟਿੰਗ ਦਾ ਮਾਮਲਾ ਹੋਵੇ। ਵੱਖ-ਵੱਖ ਰਾਜਾਂ ਵੱਲੋਂ ਪੰਜਾਬ ਤੋਂ ਚੌਲਾਂ ਦੀ ਦਰਾਮਦ ਦਾ ਵਿਰੋਧ ਹੋਵੇ ਜਾਂ ਕਣਕ ਦੇ ਆਉਂਦੇ ਸੀਜ਼ਨ ਲਈ ਡੀਏਪੀ ਦੀ ਘਾਟ ਦਾ ਮਾਮਲਾ ਹੋਵੇ।
Advertisement
Advertisement
Advertisement