ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਤੇ ਕਾਂਗਰਸ ਲੋਕਾਂ ਨੂੰ ਬੁੱਧੂ ਬਣਾਉਣ ’ਚ ਲੱਗੀਆਂ: ਮਜੀਠੀਆ

06:56 AM May 10, 2024 IST
ਧਾਰੀਵਾਲ ਚੋਣ ਰੈਲੀ ਨੂੰ ਸੰਬੋੋੋੋੋੋੋੋਧਨ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ।

ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 9 ਮਈ
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ਵਿੱਚ ਅੱਜ ਧਾਰੀਵਾਲ ਵਿੱਚ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੀ ਹੇਠ ਚੋਣ ਰੈਲੀ ਹੋਈ।
ਇਸ ਮੌਕੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਦਿੱਲੀ ਵਿੱਚ ‘ਆਪ’ ਲੀਡਰਸ਼ਿਪ ਕਾਂਗਰਸ ਦੇ ਉਮੀਦਵਾਰਾਂ ਲਈ ਵੋਟਾਂ ਮੰਗ ਰਹੀ ਹੈ, ਪਰ ਪੰਜਾਬ ’ਚ ਇਨ੍ਹਾਂ ਦੋਵਾਂ ਪਾਰਟੀਆਂ ਦੇ ਆਗੂ ਇਕ-ਦੂਜੇ ਨੂੰ ਗਾਲਾਂ ਕੱਢ ਕੇ ਲੋਕਾਂ ਨੂੰ ਬੁੱਧੂ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਵੇਲੇ ਕੋਈ ਨਵਾਂ ਸਕੂਲ ਤੇ ਹਸਪਤਾਲ ਨਹੀਂ ਖੋਲ੍ਹਿਆ, ਪਰ ਸ਼ਰਾਬ ਦੇ ਤਿੰਨ ਹਜਾਰ ਨਵੇਂ ਠੇਕੇ ਜ਼ਰੂਰ ਖੋਲ੍ਹ ਦਿੱਤੇ ਹਨ। ਮਜੀਠੀਆ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਤੇ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਭਾਜਪਾ ’ਤੇ ਵੀ ਨਿਸ਼ਾਨੇ ਸੇਧੇ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਲੋਕਾਂ ਕੇਜਰੀਵਾਲ ਦੀ ਅਸਲੀਅਤ ਜਾਣ ਚੁੱਕੇ ਹਨ।
ਬਟਾਲਾ (ਦਲਬੀਰ ਸੱਖੋਵਾਲੀਆ): ਬਿਕਰਮ ਸਿੰਘ ਮਜੀਠੀਆ ਨੇ ਸ਼ਾਮਪੁਰਾ ’ਚ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ’ਚ ਚੋਣ ਜਲਸੇ ਮੌਕੇ ਦੋਸ਼ ਲਾਇਆ ਕਿ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਈਲ ’ਤੇ ਦਸਤਖ਼ਤ ਨਾ ਕੀਤੇ ਜਾਣ ਕਾਰਨ ਹੀ ਰਿਹਾਈ ਰੁਕੀ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ‘ਆਪ’ ਦੇ ਲੀਡਰਾਂ ਦੇ ਲੱਛੇਦਾਰ ਭਾਸ਼ਣਾਂ ’ਤੇ ਗੁੰਮਰਾਹ ਨਹੀਂ ਹੋਣਗੇ ਤੇ ਡਾ. ਚੀਮਾ ਦੇ ਹੱਥ ਮਜ਼ਬੂਤ ਕਰਨਗੇ।

Advertisement

Advertisement
Advertisement