ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਆਸਤ ’ਚ ਭਰੋਸੇਯੋਗਤਾ ਦੇ ਸੰਕਟ ਲਈ ‘ਆਪ’ ਤੇ ਕਾਂਗਰਸ ਜ਼ਿੰਮੇਵਾਰ: ਰਾਜਨਾਥ ਸਿੰਘ

06:45 AM May 24, 2024 IST
ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਹੋਰ ਆਗੂ ਫਰੀਦਾਬਾਦ ਰੈਲੀ ਵਿੱਚ ਜੇਤੂ ਨਿਸ਼ਾਨ ਬਣਾਉਂਦੇ ਹੋਏ। -ਫੋਟੋ: ਪੀਟੀਆਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 23 ਮਈ
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 25 ਮਈ ਨੂੰ ਹੋਣ ਜਾ ਰਹੀਆਂ ਚੋਣਾਂ ਸਬੰਧੀ ਪ੍ਰਚਾਰ ਦੇ ਆਖਰੀ ਦਿਨ ਅੱਜ ਨਜ਼ਫਗੜ੍ਹ ਵਿੱਚ ਭਾਜਪਾ ਉਮੀਦਵਾਰ ਕਮਲਜੀਤ ਸਹਿਰਾਵਤ ਦੇ ਹੱਕ ਵਿੱਚ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਇਲਾਵਾ ‘ਇੰਡੀਆ’ ਗੱਠਜੋੜ ਵਿੱਚ ਭਾਈਵਾਲ ਕਾਂਗਰਸ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ।
ਇਸ ਦੌਰਾਨ ਸੰਬੋਧਨ ਕਰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤੀ ਸਿਆਸਤ ਵਿੱਚ ਭਰੋਸੇਯੋਗਤਾ ਦੇ ਸੰਕਟ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਆਗੂਆਂ ਨੇ ਸਭ ਤੋਂ ਵੱਧ ਯੋਗਦਾਨ ਪਾਇਆ ਹੈ। ਆਬਕਾਰੀ ਨੀਤੀ ਨਾਲ ਸਬੰਧਤ ਕਾਲੇ ਧਨ ਨੂੰ ਸਫੈਦ ਕਰਨ ਦੇ ਇਕ ਮਾਮਲੇ ਵਿੱਚ ਗ੍ਰਿਫ਼ਤਾਰ ਹੋਣ ਅਤੇ ਜੇਲ੍ਹ ਜਾਣ ਦੇ ਬਾਵਜੂਦ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ’ਤੇ ਕਾਇਮ ਰਹਿਣ ਲਈ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸੇਧਦਿਆਂ ਰੱਖਿਆ ਮੰਤਰੀ ਨੇ ਕਿਹਾ, ‘‘ਮੈਂ ਦਫ਼ਤਰ ਤੋਂ ਕੰਮ ਕਰਨ ਅਤੇ ਘਰ ਤੋਂ ਕੰਮ ਕਰਨ ਬਾਰੇ ਤਾਂ ਸੁਣਿਆ ਹੈ ਪਰ ਇੱਥੇ ਮੁੱਖ ਮੰਤਰੀ ਨੇ ਜੇਲ੍ਹ ਤੋਂ ਕੰਮ ਕਰ ਕੇ ਇਕ ਚਮਤਕਾਰ ਕੀਤਾ ਹੈ।
ਰਾਜਨਾਥ ਸਿੰਘ ਨੇ ਕਿਹਾ ਕਿ ਜਿਹੜੀ ਸਰਕਾਰ ਮਾਵਾਂ-ਧੀਆਂ ਦੀ ਰਾਖੀ ਨਹੀਂ ਕਰ ਸਕਦੀ, ਉਸ ਨੂੰ ਸੱਤਾ ਵਿੱਚ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ। ਸਵਾਤੀ ਮਾਲੀਵਾਲ ਦੇ ਘਟਨਾਕ੍ਰਮ ਬਾਰੇ ਉਨ੍ਹਾਂ ਕਿਹਾ ਕਿ ਉਸ ਨਾਲ ਜੋ ਵੀ ਹੋਇਆ, ਉਹ ਦਿਲ ਨੂੰ ਦਹਿਲਾ ਦੇਣ ਵਾਲਾ ਹੈ। ਅਰਵਿੰਦ ਕੇਜਰੀਵਾਲ ਕਈ ਦਿਨਾਂ ਤੱਕ ਇਸ ਮੁੱਦੇ ’ਤੇ ਚੁੱਪ ਰਹੇ ਅਤੇ ਹੁਣ ਉਹ ਕਹਿ ਰਹੇ ਹਨ ਕਿ ਇਸ ਘਟਨਾ ਦੀ ਜਾਂਚ ਹੋਣੀ ਚਾਹੀਦੀ ਹੈ। ਰੱਖਿਆ ਮੰਤਰੀ ਨੇ ਕਿਹਾ ਕਿ ਆਪਣੇ ਗੁਰੂ ਅੰਨਾ ਹਜ਼ਾਰੇ ਨੂੰ ਧੋਖਾ ਦੇਣ ਵਾਲੇ ਵਿਅਕਤੀ ’ਤੇ ਭਰੋਸਾ ਕਿਵੇਂ ਕੀਤਾ ਜਾ ਸਕਦਾ ਹੈ।

Advertisement

ਦੇਸ਼ ਵਿੱਚੋਂ ਡਾਇਨਾਸੌਰਸ ਵਾਂਗ ਅਲੋਪ ਹੋ ਜਾਵੇਗੀ ਕਾਂਗਰਸ: ਰਾਜਨਾਥ ਸਿੰਘ

ਫਰੀਦਾਬਾਦ (ਪੱਤਰ ਪ੍ਰੇਰਕ): ਹਰਿਆਣਾ ਵਿੱਚ ਲੋਕ ਸਭਾ ਚੋਣ ਪ੍ਰਚਾਰ ਦੇ ਆਖਰੀ ਦਿਨ ਅੱਜ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭਾਜਪਾ ਉਮੀਦਵਾਰ ਕ੍ਰਿਸ਼ਨ ਪਾਲ ਗੁੱਜਰ ਦੇ ਹੱਕ ਵਿੱਚ ਪਲਵਲ ਖਾਦਰ ਦੇ ਪਿੰਡ ਸੋਲਦਾ ’ਚ ਇਕ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਾਂਗਰਸ ’ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੇਸ਼ ਵਿੱਚੋਂ ਡਾਇਨਾਸੌਰਸ ਵਾਂਗ ਅਲੋਪ ਹੋ ਜਾਵੇਗੀ। ਇੱਕ ਸਮਾਂ ਆਵੇਗਾ ਜਦੋਂ ਲੋਕ ਪੁੱਛਣਗੇ ਕਿ ਕੀ ਕਾਂਗਰਸ ਪਾਰਟੀ ਵੀ ਸੀ? ਉਨ੍ਹਾਂ ਕਿਹਾ ਕਿ ਜੇ ਇਹ ਲੋਕ ਕਹਿੰਦੇ ਹਨ ਕਿ ਮੋਦੀ ਤਾਨਾਸ਼ਾਹ ਹੈ ਤਾਂ ਇੰਦਰਾ ਗਾਂਧੀ ਨੇ ਕੀ ਕੀਤਾ ਸੀ? 1975 ਵਿੱਚ ਐਮਰਜੈਂਸੀ ਲਗਾਈ ਗਈ ਸੀ। ਰਾਜਨਾਥ ਨੇ ਕਿਹਾ ਕਿ ਅੱਜ ਸੰਯੁਕਤ ਰਾਸ਼ਟਰ ਦੇ ਮੰਚ ’ਤੇ ਭਾਰਤ ਦੀ ਗੱਲ ਗੰਭੀਰਤਾ ਨਾਲ ਸੁਣੀ ਜਾਂਦੀ ਹੈ।

Advertisement
Advertisement
Advertisement