ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਤੇ ਕੇਜਰੀਵਾਲ ਭਵਿੱਖ ਦੀ ਮੇਰੀ ਸਿਆਸੀ ਭੂਮਿਕਾ ਤੈਅ ਕਰਨਗੇ: ਜੈਨ

02:48 PM Oct 19, 2024 IST
ਸਤੇਂਦਰ ਜੈਨ ਨੂੰ ਜੱਫੀ ਪਾ ਕੇ ਮਿਲਦੇ ਹੋਏ ਅਰਵਿੰਦ ਕੇਜਰੀਵਾਲ। -ਫੋਟੋ: ਪੀਟੀਆਈ

ਨਵੀਂ ਦਿੱਲੀ, 19 ਅਕਤੂਬਰ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤੇਂਦਰ ਜੈਨ ਨੇ ਅੱਜ ਕਿਹਾ ਕਿ ਉਨ੍ਹਾਂ ਦੀਆਂ ਭਵਿੱਖ ਦੀਆਂ ਸਿਆਸੀ ਜ਼ਿੰਮੇਵਾਰੀਆਂ ਪਾਰਟੀ ਅਤੇ ਇਸ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੈਅ ਕਰਨਗੇ। ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਦੇ ਇਕ ਮਾਮਲੇ ਵਿੱਚ ਸ਼ਹਿਰ ਦੀ ਇਕ ਅਦਾਲਤ ਵੱਲੋਂ ਜ਼ਮਾਨਤ ਦਿੱਤੇ ਜਾਣ ਤੋਂ ਕੁਝ ਘੰਟੇ ਬਾਅਦ ਸ਼ੁੱਕਰਵਾਰ ਰਾਤ ਨੂੰ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਸੀ। ਜੈਨ ਨੂੰ ਜਦੋਂ ਭਵਿੱਖ ਦੀ ਉਨ੍ਹਾਂ ਦੀ ਸਿਆਸੀ ਭੂਮਿਕਾ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ, ‘‘ਮੈਂ ਉਹੀ ਕਰਾਂਗਾ ਜੋ ਸਾਡੀ ਪਾਰਟੀ ਤੇ ਅਰਵਿੰਦ ਕੇਜਰੀਵਾਲ ਕਹਿਣਗੇ।’’ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਜੈਨ ਸ਼ੁੱਕਰਵਾਰ ਰਾਤ ਨੂੰ ਕੇਜਰੀਵਾਲ ਨੂੰ ਮਿਲਣ ਲਈ ਫਿਰੋਜ਼ਸ਼ਾਹ ਰੋਡ ’ਤੇ ਸਥਿਤ ਉਨ੍ਹਾਂ ਦੀ ਰਿਹਾਇਸ਼ ਵਿਖੇ ਗਏ। ਕੇਜਰੀਵਾਲ ਨੇ ਜੈਨ ਨਾਲ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕਰਦੀਆਂ ਕਿਹਾ, ‘‘ਸਤੇਂਦਰ, ਤੁਹਾਡਾ ਸਵਾਗਤ ਹੈ।’’   -ਪੀਟੀਆਈ

Advertisement

Advertisement