ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਮੋਹਿੰਦਰ ਭਗਤ ਨੂੰ ਉਮੀਦਵਾਰ ਐਲਾਨਿਆ

12:34 PM Jun 17, 2024 IST

ਜੋਗਿੰਦਰ ਸਿੰਘ ਮਾਨ
ਮਾਨਸਾ, 17 ਜੂਨ
ਆਮ ਆਦਮੀ ਪਾਰਟੀ ਵਲੋਂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਮੋਹਿੰਦਰ ਭਗਤ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ। ਉਹ ਪਾਰਟੀ ਦੇ ਜਲੰਧਰ ਪੱਛਮੀ ਹਲਕੇ ਤੋਂ ਇੰਚਾਰਜ ਵੀ ਹਨ। ਉਹ ਭਾਜਪਾ ਦੇ ਸੀਨੀਅਰ ਆਗੂ ਚੁੰਨੀ ਲਾਲ ਭਗਤ ਦੇ ਪੁੱਤਰ ਹਨ।ਜਲੰਧਰ ਪੱਛਮੀ (ਰਾਖਵੀਂ) ਸੀਟ ਲਈ ਜ਼ਿਮਨੀ ਚੋਣ 10 ਜੁਲਾਈ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ। 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਜ਼ਿਮਨੀ ਚੋਣ ਲਾਜ਼ਮੀ ਹੋ ਗਈ ਸੀ। ਅੰਗੁਰਲ ਨੇ ਜਲੰਧਰ ਦੇ ਤੱਤਕਾਲੀ ਸੰਸਦ ਮੈਂਬਰ ਸੁਸ਼ੀਲ ਰਿੰਕੂ ਨਾਲ ਮਿਲ ਕੇ ਆਮ ਆਦਮੀ ਪਾਰਟੀ ਛੱਡ ਦਿੱਤੀ ਸੀ ਅਤੇ ਭਾਜਪਾ 'ਚ ਸ਼ਾਮਲ ਹੋ ਗਏ ਸਨ। ਭਾਜਪਾ ’ਚ ਸ਼ਾਮਲ ਹੋਣ ਤੋਂ ਇਕ ਦਿਨ ਬਾਅਦ ਅੰਗੁਰਲ ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਵਿਧਾਨ ਸਭਾ ਸਪੀਕਰ ਨੇ 30 ਮਈ ਨੂੰ ਅੰਗੁਰਲ ਦਾ ਅਸਤੀਫਾ ਸਵੀਕਾਰ ਕਰ ਲਿਆ ਸੀ।

Advertisement

Advertisement