ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਨੇ ਸਿਹਤ ਖੇਤਰ ’ਚ ਤਬਦੀਲੀ ਲਿਆਂਦੀ: ਡਾ. ਬਲਬੀਰ ਸਿੰਘ

08:41 AM Jul 26, 2024 IST
ਸੀਆਈਆਈ ਦੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਡਾ. ਬਲਬੀਰ ਸਿੰਘ।

ਕੁਲਵਿੰਦਰ ਕੌਰ
ਫਰੀਦਾਬਾਦ, 25 ਜੁਲਾਈ
ਆਮ ਆਦਮੀ ਕਲੀਨਿਕਾਂ ਨਾਲ ਪੰਜਾਬ ਦੇ ਬੁਨਿਆਦੀ ਸਿਹਤ ਸਹੂਲਤਾਂ ਦੇ ਖੇਤਰ ਵਿਚ ਉਸਾਰੂ ਤਬਦੀਲੀ ਆਉਣ ਦਾ ਦਾਅਵਾ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਕਾਮਯਾਬੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੂਜੇ ਪੱਧਰ ਦੀਆਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਧਿਆਨ ਦੇ ਰਹੀ ਹੈ।
ਸੀਆਈਆਈ ਵੱਲੋਂ ਗੁਰੂਗਰਾਮ ’ਚ ਕਰਵਾਏ ਗਏ ਉੱਤਰੀ ਭਾਰਤ ਹੈਲਥਕੇਅਰ ਸੰਮੇਲਨ ਦੇ ਛੇਵੇਂ ਐਡੀਸ਼ਨ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਖੋਲ੍ਹੇ ਗਏ 842 ਆਮ ਆਦਮੀ ਕਲੀਨਿਕਾਂ ’ਚ ਹੁਣ ਤੱਕ 1.79 ਕਰੋੜ ਲੋਕ ਇਲਾਜ ਅਤੇ ਓਪੀਡੀ ਸੇਵਾਵਾਂ ਪ੍ਰਾਪਤ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਸਿਹਤ ਸੇਵਾਵਾਂ ਨੂੰ ਡਿਜੀਟਲ ਕਰ ਦਿੱਤਾ ਗਿਆ ਹੈ ਅਤੇ ਬਰਸਾਤੀ ਮੌਸਮ ਤੇ ਲਾਗ ਦੀਆਂ ਬਿਮਾਰੀਆਂ ਬਾਰੇ ਪੰਜਾਬ ਦੇ ਦੂਰ ਦੁਰਾਡੇ ਦੇ ਪੇਂਡੂ ਖੇਤਰਾਂ ਦੇ ਅੰਕੜੇ ਵੀ ਹੁਣ ਬਿਨਾਂ ਦੇਰੀ ਪ੍ਰਾਪਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੁਣ ਹੋਰ ਸੇਵਾਵਾਂ ਨੂੰ ਹੋਰ ਮਜ਼ਬੂਤ ਅਤੇ ਵਿਕਸਿਤ ਕਰਨ ਲਈ ਖਾਕਾ ਤਿਆਰ ਕਰ ਰਹੀ ਹੈ। ਫ਼ਰਿਸ਼ਤੇ ਸਕੀਮ ਤੇ ਸੜਕ ਸੁਰੱਖਿਆ ਫ਼ੋਰਸ ਵੱਲੋਂ ਸੜਕ ਹਾਦਸਿਆਂ ’ਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਪਾਏ ਜਾ ਰਹੇ ਯੋਗਦਾਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾਵਾਂ ਸਦਕਾ ਸੜਕ ਹਾਦਸਿਆਂ ’ਚ ਹੋਣ ਵਾਲੀਆਂ ਮੌਤਾਂ ਦੀ ਦਰ ਵਿਚ 26 ਫ਼ੀਸਦ ਕਮੀ ਆਈ ਹੈ। ਇਸ ਮੌਕੇ ਡਾ. ਧਰਮਿੰਦਰ ਨਾਗਰ, ਡਾਇਰੈਕਟਰ ਏਬੀਡੀਐੱਮ ਵਿਕਰਮ ਪਗਾਰੀਆ, ਐੱਮਡੀ ਐੱਨਆਈਸੀਐੱਸ ਡਾ. ਆਰਕੇ ਮਿਸ਼ਰਾ, ਡਾ. ਭੁਪਿੰਦਰਪਾਲ ਕੌਰ ਅਤੇ ਡਾ. ਰੁਪਿੰਦਰਜੀਤ ਸੈਣੀ ਵੀ ਹਾਜ਼ਰ ਸਨ।

Advertisement

Advertisement
Advertisement