ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ: ਗੜ੍ਹੀ

08:55 AM May 30, 2024 IST
ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਬਸਪਾ ਉਮੀਦਵਾਰ ਜਸਵੀਰ ਸਿੰਘ ਗੜ੍ਹੀ। -ਫੋਟੋ: ਜਗਮੋਹਨ ਸਿੰਘ

ਪੱਤਰ ਪ੍ਰੇਰਕ
ਰੂਪਨਗਰ, 29 ਮਈ
ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਨੇ ਘਨੌਲੀ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ‘ਆਪ’ ਨੇ ਆਪਣੇ ਦੋ ਸਾਲਾਂ ਦੇ ਰਾਜ ਦੌਰਾਨ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਮੂਹ ਔਰਤਾਂ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਉਡੀਕ ਰਹੀਆਂ ਹਨ ਤੇ ਐੱਸਸੀ ਵਿਦਿਆਰਥੀਆਂ ਦਾ ਵਜ਼ੀਫਾ ਨਾ ਆਉਣ ਕਾਰਨ ਪੰਜਾਬ ਦੇ ਹਜ਼ਾਰਾਂ ਵਿਦਿਆਰਥੀ ਆਪਣੀਆਂ ਡਿਗਰੀਆਂ ਪ੍ਰਾਪਤ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ ਹਜ਼ਾਰਾਂ ਨੌਜਵਾਨ ਹੱਥਾਂ ਵਿੱਚ ਡਿਗਰੀਆਂ ਲੈ ਕੇ ਰੁਜ਼ਗਾਰ ਦੀ ਤਲਾਸ਼ ਵਿੱਚ ਭਟਕ ਰਹੇ ਹਨ ਤੇ ਪੰਜਾਬ ਸਰਕਾਰ ਵੱਲੋਂ ਬਾਹਰੀ ਸੂਬਿਆਂ ਦੇ ਨੌਜਵਾਨਾਂ ਨੂੰ ਪੰਜਾਬ ਵਿੱਚ ਨੌਕਰੀਆਂ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਬਸਪਾ ਦੇ ਹੱਕ ’ਚ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਬਸਪਾ ਆਗੂ ਰਾਜਿੰਦਰ ਸਿੰਘ ਰਾਜਾ, ਗੋਲਡੀ ਪੁਰਖਾਲੀ, ਸੁਖਵੰਤ ਸਿੰਘ ਡੰਗੋਲੀ, ਹਜ਼ਾਰਾ ਸਿੰਘ ਡੰਗੌਲੀ ਅਤੇ ਐਡਵੋਕੇਟ ਚਰਨਜੀਤ ਸਿੰਘ ਘਈ ਹਾਜ਼ਰ ਸਨ।

Advertisement

Advertisement
Advertisement