ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਿੱਦੜਬਾਹਾ ਜ਼ਿਮਨੀ ਚੋਣ ’ਚ ‘ਆਪ ਨੇ ਭਖਾਇਆ ਪ੍ਰਚਾਰ

10:47 AM Nov 04, 2024 IST
ਪ੍ਰਚਾਰ ਕਰਦੇ ਹੋਏ ਮਨਜੀਤ ਸਿੰਘ ਬਿਲਾਸਪੁਰੀ, ਜਤਿੰਦਰ ਭੱਲਾ ਤੇ ਹੋਰ।

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 3 ਨਵੰਬਰ
ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਆਖਿਆ ਕਿ ਗਿੱਦੜਬਾਹਾ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ‘ਡਿੰਪੀ ਢਿੱਲੋਂ’ ਦੀ ਰਿਕਾਰਡ ਜਿੱਤ ਹੋਵੇਗੀ। ਉਨ੍ਹਾਂ ਆਖਿਆ ਕਿ ਹਲਕੇ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਅਤੇ ਉਨ੍ਹਾਂ ਦੇ ਪਤੀ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਅਤੇ ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਪਹਿਲਾਂ ਹੀ ਗਿੱਦੜਬਾਹਾ ਛੱਡ ਕੇ ਬਠਿੰਡਾ ਦੀ ਰਾਜਨੀਤੀ ’ਚ ਸਰਗਰਮ ਹੋ ਚੁੱਕੇ ਸਨ, ਇਸ ਲਈ ਹਲਕੇ ਦੇ ਲੋਕਾਂ ਦਾ ਉਨ੍ਹਾਂ ਤੋਂ ਮੋਹ ਭੰਗ ਹੋ ਚੁੱਕਾ ਹੈ। ‘ਆਪ’ ਵਿਧਾਇਕ ਮਨਜੀਤ ਸਿੰਘ ਬਿਲਾਸਪੁਰੀ ਅਤੇ ਜੰਗਲਾਤ ਵਿਭਾਗ ਦੇ ਚੇਅਰਮੈਨ ਰਾਕੇਸ਼ ਪੁਰੀ ਦੀ ਮੌਜੂਦਗੀ ’ਚ ਸ੍ਰੀ ਭੱਲਾ ਨੇ ਕਿਹਾ ਕਿ ਗਿੱਦੜਬਾਹਾ ਹਲਕੇ ’ਚ ਪੰਚਾਇਤ ਚੋਣਾਂ ਵਿੱਚ ਲੋਕਾਂ ਵੱਲੋਂ ‘ਆਪ’ ਦੇ ਹੱਕ ’ਚ ਦਿੱਤਾ ਗਿਆ ਵੱਡਾ ਲੋਕ ਫ਼ਤਵਾ ਵੀ ਇਸ ਦਾ ਵੱਡਾ ਪ੍ਰਮਾਣ ਹੈ। ਉਕਤ ਤਿੰਨੇ ਆਗੂਆਂ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕ੍ਰਾਂਤੀਕਾਰੀ ਕਦਮਾਂ ਦੇ ਪੰਜਾਬੀ ਕਾਇਲ ਹੋ ਗਏ ਹਨ, ਜਦ ਕਿ ਦੂਜੇ ਪਾਸੇ ਵਿਰੋਧੀ ਪਾਰਟੀਆਂ ਨੇ ਕਦੇ ਵੀ ਆਮ ਲੋਕਾਂ ਦੀ ਸਾਰ ਨਹੀਂ ਲਈ, ਸਗੋਂ ਆਪਣੀਆਂ ਤਿਜੌਰੀਆਂ ਭਰਨ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗਿੱਦੜਬਾਹਾ ਦੇ ਲੋਕ ਜਾਣ ਚੁੱਕੇ ਹਨ ਕਿ ‘ਆਪ’ ਹੀ ਹਲਕੇ ਦਾ ਵਿਕਾਸ ਕਰਵਾ ਸਕਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਿੰਪੀ ਢਿੱਲੋ ਹਮੇਸ਼ਾ ਗਿੱਦੜਬਾਹਾ ਹਲਕੇ ਦੇ ਲੋਕਾਂ ਨਾਲ ਖੜ੍ਹਦੇ ਆ ਰਹੇ ਹਨ। ਗੌਰਤਲਬ ਹੈ ਕਿ ਤਿੰਨੇ ਆਗੂਆਂ ਨੇ ਗਿੱਦੜਬਾਹਾ ਵਿੱਚ ‘ਆਪ’ ਉਮੀਦਵਾਰ ਦੀ ਕਾਮਯਾਬੀ ਲਈ ਦਿਨ-ਰਾਤ ਇੱਕ ਕੀਤਾ ਹੋਇਆ ਹੈ ਅਤੇ ਅੱਜ ਵੀ ਚੋਣ ਪ੍ਰਚਾਰ ਕਰਕੇ ਬਠਿੰਡਾ ਆਏ ਸਨ।

Advertisement

Advertisement