For the best experience, open
https://m.punjabitribuneonline.com
on your mobile browser.
Advertisement

‘ਆਪ’ ਉਮੀਦਵਾਰ ਡਾ. ਚੱਬੇਵਾਲ ਦੇ ਹੱਕ ’ਚ ਸੰਜੇ ਸਿੰਘ ਵੱਲੋਂ ਰੋਡ ਸ਼ੋਅ

06:54 AM May 30, 2024 IST
‘ਆਪ’ ਉਮੀਦਵਾਰ ਡਾ  ਚੱਬੇਵਾਲ ਦੇ ਹੱਕ ’ਚ ਸੰਜੇ ਸਿੰਘ ਵੱਲੋਂ ਰੋਡ ਸ਼ੋਅ
ਡਾ. ਰਾਜ ਕੁਮਾਰ ਚੱਬੇਵਾਲ, ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਲੋਕਾਂ ਦਾ ਪਿਆਰ ਕਬੂਲਦੇ ਹੋਏ।
Advertisement

ਦੀਪਕ ਠਾਕੁਰ
ਤਲਵਾੜਾ, 29 ਮਈ
‘ਆਪ’ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿੱਚ ਰਾਜ ਸਭਾ ਮੈਂਬਰ ਅਤੇ ਪਾਰਟੀ ਦੇ ਸਟਾਰ ਪ੍ਰਚਾਰਕ ਸੰਜੇ ਸਿੰਘ ਨੇ ਤਲਵਾੜਾ ਵਿੱਚ ਰੋਡ ਸ਼ੋਅ ਕੱਢਿਆ। ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਅਤੇ ਸਥਾਨਕ ‘ਆਪ’ ਬਲਾਕ ਕਮੇਟੀ ਦੀ ਅਗਵਾਈ ਹੇਠ ਕੱਢੇ ਰੋਡ ਸ਼ੋਅ ਵਿੱਚ ਤਲਵਾੜਾ ਦੇ ਵੱਖ ਵੱਖ ਪਿੰਡਾਂ ਅਤੇ ਦਸੂਹਾ ਤੋਂ ਵੱਡੀ ਗਿਣਤੀ ਪਾਰਟੀ ’ਚ ਵਰਕਰ ਅਤੇ ਸਮਰਥਕ ਸ਼ਾਮਲ ਹੋਏ। ਤੈਅ ਸਮੇਂ ਤੋਂ ਕਰੀਬ ਸਾਢੇ ਤਿੰਨ ਘੰਟੇ ਦੇਰੀ ਨਾਲ ਪਹੁੰਚੇ ਡਾ. ਰਾਜ ਕੁਮਾਰ ਚੱਬੇਵਾਲ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਰੋਡ ਸ਼ੋਅ ਦੀ ਸ਼ੁਰੂਆਤ ਸਬਜ਼ੀ ਮੰਡੀ ਚੌਕ ’ਤੇ ਲੱਗੇ ਮਹਾਰਾਣਾ ਪ੍ਰਤਾਪ ਸਿੰਘ ਦੇ ਬੁੱਤ ਨੂੰ ਸਿਜਦਾ ਕਰਨ ਨਾਲ ਕੀਤੀ। ਸ਼ਹਿਰ ਦੇ ਮੇਨ ਬਾਜ਼ਾਰ ’ਚੋਂ ਕੱਢਿਆ ਗਿਆ ਇਹ ਰੋਡ ਸ਼ੋਅ ਰਾਏ ਸਾਹਿਬ ਚੌਧਰੀ ਗਿਆਨ ਸਿੰਘ ਚੌਕ ’ਚ ਪੁੱਜ ਕੇ ਸਮਾਪਤ ਹੋਇਆ।
ਰੋਡ ਸ਼ੋਅ ਦੌਰਾਨ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਤਲਵਾੜਾ ਵਾਸੀਆਂ ਨੂੰ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਅਤੇ ਹਲਕਾ ਹੁਸ਼ਿਆਰਪੁਰ ਦੇ ਸਰਵਪੱਖੀ ਵਿਕਾਸ ਲਈ ਡਾ. ਰਾਜ ਕੁਮਾਰ ਨੂੰ ਵੱਡੇ ਅੰਤਰ ਨਾਲ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ‘ਆਪ’ ਆਗੂ ਅਤੇ ਵਿਧਾਇਕ ਘੁੰਮਣ ਦੇ ਪਿਤਾ ਜਗਮੋਹਣ ਸਿੰਘ ਘੁੰਮਣ, ਸੀਨੀਅਰ ਆਗੂ ਕਿਸ਼ੋਰੀ ਲਾਲ ਸ਼ਰਮਾ, ਧਰਮਵੀਰ ਟੋਹਲੂ, ਸ਼ਿਵ ਸ਼ਰਮਾ ਤੋਂ ਇਲਾਵਾ ਪਿੰਡਾਂ ਤੋਂ ਸਰਪੰਚ ਅਤੇ ਪਾਰਟੀ ਵਰਕਰ ਸ਼ਾਮਲ ਸਨ।

Advertisement

ਅਗਨੀਵੀਰ ਯੋਜਨਾ ਸ਼ੁਰੂ ਕਰ ਕੇ ਕੇਂਦਰ ਸਰਕਾਰ ਨੇ ਫ਼ੌਜ ਨੂੰ ਕਮਜ਼ੋਰ ਕੀਤਾ: ਮੰਟੂ

ਪਠਾਨਕੋਟ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਠਾਕੁਰ ਅਮਿਤ ਸਿੰਘ ਮੰਟੂ ਨੇ ਸੁਜਾਨਪੁਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਕੈਲਾਸ਼ਪੁਰ, ਜੁਗਿਆਲ, ਛੋਟੇਪੁਰ, ਪਲੰਗੀ ਵਿੱਚ ਜਾ ਕੇ ਪਾਰਟੀ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਹੱਕ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਮੰਟੂ ਨੇ ਕੇਂਦਰ ਦੀ ਮੋਦੀ ਸਰਕਾਰ ਉਪਰ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਸਰਕਾਰ ਨੇ ਨੌਜਵਾਨਾਂ ਦੀ ਭਰਤੀ ਲਈ ਅਗਨੀਵੀਰ ਯੋਜਨਾ ਸ਼ੁਰੂ ਕਰ ਕੇ ਭਾਰਤੀ ਫੌਜ ਦੇ ਮਾਨ ਸਨਮਾਨ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਪਠਾਨਕੋਟ ਜ਼ਿਲ੍ਹੇ ਵਿੱਚੋਂ ਭਾਰੀ ਗਿਣਤੀ ਵਿੱਚ ਲੋਕ ਫੌਜ ਵਿੱਚ ਸੇਵਾ ਕਰਦੇ ਹਨ ਅਤੇ ਇਸ ਜ਼ਿਲ੍ਹੇ ਦੇ ਹੀ ਸਭ ਤੋਂ ਵੱਧ ਸ਼ਹੀਦ ਹੋਏ ਹਨ। ਸਰਕਾਰ ਨੇ ਅਗਨੀਵੀਰ ਯੋਜਨਾ ਸ਼ੁਰੂ ਕਰ ਕੇ ਨੌਜਵਾਨਾਂ ਦੇ ਜਜ਼ਬਾਤਾਂ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2 ਸਾਲਾਂ ਦੇ ਕਾਰਜਕਾਲ ਵਿੱਚ ਉਹ ਕੰਮ ਕੀਤੇ ਗਏ ਹਨ ਜੋ ਪਿਛਲੇ 70 ਸਾਲਾਂ ਵਿੱਚ ਕਿਸੇ ਵੀ ਸਰਕਾਰ ਵੱਲੋਂ ਨਹੀਂ ਕੀਤੇ ਗਏ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਕੀਤੇ ਗਏ ਵਿਕਾਸ ਕਾਰਜਾਂ ਦੇ ਆਧਾਰ ਤੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਕਾਮਯਾਬ ਕੀਤਾ ਜਾਵੇ।

Advertisement
Author Image

sukhwinder singh

View all posts

Advertisement
Advertisement
×