ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਉਮੀਦਵਾਰ ਗੁਰਪਾਲ ਸਿੰਘ ਨੇ ਚੋਣ ਪ੍ਰਚਾਰ ਭਖਾਇਆ

08:48 AM Sep 25, 2024 IST
ਨਰਾਇਣਗੜ੍ਹ ਵਿੱਚ ਚੋਣ ਪ੍ਰਚਾਰ ਦੌਰਾਨ ‘ਆਪ’ ਉਮੀਦਵਾਰ ਗੁਰਪਾਲ ਸਿੰਘ ਅਤੇ ਹੋਰ। -ਫੋਟੋ: ਗੁਲਿਆਣੀ

ਨਰਾਇਣਗੜ੍ਹ (ਪੱਤਰ ਪ੍ਰੇਰਕ):

Advertisement

ਨਰਾਇਣਗੜ੍ਹ ਹਲਕੇ ਵਿੱਚ ਆਮ ਆਦਮੀ ਦਾ ਚੋਣ ਪ੍ਰਚਾਰ ਜ਼ੋਰਾਂ ’ਤੇ ਚੱਲ ਰਿਹਾ ਹੈ। ਆਮ ਆਦਮੀ ਦੇ ਉਮੀਦਵਾਰ ਗੁਰਪਾਲ ਸਿੰਘ ਨੇ ਹਲਕੇ ਦੇ ਕਈ ਪਿੰਡਾਂ ਦਾ ਦੌਰਾ ਕਰਕੇ ਆਪਣੇ ਹੱਕ ਵਿੱਚ ਵੋਟਾਂ ਮੰਗੀਆਂ। ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਤੇ ਭਾਜਪਾ ਦਾ ਰਾਜ ਸਾਰਿਆਂ ਨੇ ਦੇਖ ਲਿਆ ਹੈ ਅਤੇ ਭਾਜਪਾ ਨੇ ਹਰ ਵਰਗ ਨੂੰ ਦੁੱਖ ਦੇਣ ਦਾ ਕੰਮ ਕੀਤਾ ਹੈ ਤੇ ਕਿਸੇ ਦੀ ਕੋਈ ਗੱਲ ਨਹੀਂ ਸੁਣੀ। ਉਨ੍ਹਾਂ ਦਾ ਕਹਿਣਾ ਸੀ ਕਿ ਹਲਕੇ ਦੇ ਕਿਸਾਨਾਂ ਦੀ ਵੀ ਭਾਜਪਾ ਨੇ ਬੇਕਦਰੀ ਕੀਤੀ ਹੈ ਪਰ ਹੁਣ ਹਲਕੇ ਦੀ ਜਨਤਾ ਭਾਜਪਾ ਦੀਆਂ ਗੱਲਾਂ ਵਿੱਚ ਆਉਣ ਵਾਲੀ ਨਹੀਂ ਹੈ। ਚੋਣ ਪ੍ਰਚਾਰ ਦੌਰਾਨ ਉਨ੍ਹਾਂ ਕਿਹਾ ਕਿ ਦਿੱਲੀ ਤੇ ਪੰਜਾਬ ਵਾਂਗ ਹਰਿਆਣਾ ਵਿੱਚ ਵੀ ‘ਆਪ’ ਦੀ ਸਰਕਾਰ ਬਣਨ ’ਤੇ ਲੋਕਾਂ ਨੂੰ ਉਹੋ ਜਿਹੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਪੰਜਾਬ ਦੇ ਹੁਸ਼ਿਆਰਪੁਰ ਤੋਂ ਆਏ ਸੀਨੀਅਰ ‘ਆਪ’ ਆਗੂ ਰਮੇਸ਼ ਸੋਮਨ ਸਣੇ ਵੱਡੀ ਗਿਣਤੀ ਵਿੱਚ ਲੋਕ ਤੇ ਸਥਾਨਕ ਪਾਰਟੀ ਨੇਤਾ ਮੌਜੂਦ ਸਨ।

Advertisement
Advertisement