For the best experience, open
https://m.punjabitribuneonline.com
on your mobile browser.
Advertisement

‘ਆਪ’ ਉਮੀਦਵਾਰ ਕਲਸੀ ਵੱਲੋਂ ਡੇਰਾ ਬਾਬਾ ਨਾਨਕ ’ਚ ਮੀਟਿੰਗਾਂ

07:34 AM Apr 29, 2024 IST
‘ਆਪ’ ਉਮੀਦਵਾਰ ਕਲਸੀ ਵੱਲੋਂ ਡੇਰਾ ਬਾਬਾ ਨਾਨਕ ’ਚ ਮੀਟਿੰਗਾਂ
‘ਆਪ’ ਉਮੀਦਵਾਰ ਸ਼ੈਰੀ ਕਲਸੀ ਲੋਕਾਂ ਨੂੰ ਮਿਲਦੇ ਹੋਏ। -ਫੋਟੋ: ਸੱਖੋਵਾਲੀਆ
Advertisement

ਨਿੱਜੀ ਪੱਤਰ ਪ੍ਰੇਰਕ
ਡੇਰਾ ਬਾਬਾ ਨਾਨਕ, 28 ਅਪਰੈਲ
‘ਆਪ’ ਦੇ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਇੱਥੇ ਵੱਖ-ਵੱਖ ਥਾਵਾਂ ’ਤੇ ਚੋਣ ਮੀਟਿੰਗ ਕਰ ਕੇ ਲੋਕਾਂ ਤੋਂ ‘ਆਪ’ ਨੂੰ ਮਜ਼ਬੂਤ ਕਰਨ ਲਈ ਸਹਿਯੋਗ ਦੀ ਮੰਗ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਜੇ ਉਹ ਜਿੱਤ ਜਾਂਦੇ ਤਾਂ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਵਿਕਾਸ ਪੱਖੋਂ ਤਕਦੀਰ ਬਦਲਣ ’ਚ ਕੋਈ ਘਾਟ ਨਹੀਂ ਰਹਿਣ ਦੇਣਗੇ। ਉਨ੍ਹਾਂ ਬਾਵਾ ਲਾਲ ਜੀ ਮੰਦਰ ਧਿਆਨਪੁਰ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਇਸ ਮੌਕੇ ਸ੍ਰੀ ਕਲਸੀ ਬਾਜ਼ਾਰ ’ਚ ਲੋਕਾਂ ਨੂੰ ਮਿਲੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਗਜੀਤ ਸਿੰਘ ਕਾਹਲੋਂ ਨੇ ਸ੍ਰੀ ਕਲਸੀ ਨੂੰ ਭਰੋਸਾ ਦਿੱਤਾ ਕਿ ਉਸ ਨੂੰ ਇਸ ਕਸਬੇ ਤੋਂ ਵੱਡੀ ਲੀਡ ਨਾਲ ਜਿਤਾਇਆ ਜਾਵੇਗਾ। ਉਨ੍ਹਾਂ ਕੇਂਦਰ ਸਰਕਾਰ ’ਤੇ ਪੰਜਾਬ ਨਾਲ ਵਿਤਕਰੇ ਕਰਨ ਦੇ ਇਲਜ਼ਾਮ ਲਗਾਏ।
ਇਸ ਮੌਕੇ ‘ਆਪ’ ਦੇ ਆਗੂ ਗੁਰਦੀਪ ਸਿੰਘ ਰੰਧਾਵਾ ਸਣੇ ਹੋਰਾਂ ਨੇ ਸੰਬੋਧਨ ਕਰਦਿਆਂ ਕਲਸੀ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਭਰੋਸਾ ਦਿੱਤਾ।

Advertisement

Advertisement
Author Image

sukhwinder singh

View all posts

Advertisement
Advertisement
×