ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਉਮੀਦਵਾਰ ਕੰਗ ਤੇ ਵਿਧਾਇਕ ਕੁਲਵੰਤ ਸਿੰਘ ਨੇ ਚੋਣ ਮੁਹਿੰਮ ਭਖਾਈ

08:48 AM May 10, 2024 IST
ਪਿੰਡ ਸੋਹਾਣਾ ਦੇ ਵਸਨੀਕਾਂ ਨੂੰ ਮਿਲਦੇ ਹੋਏ ‘ਆਪ’ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 9 ਮਈ
ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਇੱਥੋਂ ਦੇ ਇਤਿਹਾਸਕ ਨਗਰ ਸੋਹਾਣਾ ਵਿਖੇ ਚੋਣ ਪ੍ਰਚਾਰ ਕਰਦਿਆਂ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਸਾਬਕਾ ਕੌਂਸਲਰ ਕਮਲਜੀਤ ਕੌਰ ਅਤੇ ਨੰਬਰਦਾਰ ਹਰਸੰਗਤ ਸਿੰਘ ਸੋਹਾਣਾ ਵੱਲੋਂ ਕੰਗ ਦੇ ਹੱਕ ਵਿੱਚ ਚੋਣ ਮੀਟਿੰਗ ਕੀਤੀ ਗਈ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਆਜ਼ਾਦ ਹੋਣ ਤੋਂ ਬਾਅਦ ਪੰਜਾਬ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਬਣੀ ਹੈ, ਜਿਸ ਨੇ ਪੜਾਅਵਾਰ ਚੋਣ ਵਾਅਦੇ ਪੂਰੇ ਕਰ ਕੇ ਇਤਿਹਾਸ ਸਿਰਜਿਆ ਹੈ ਜਦੋਂਕਿ ਰਵਾਇਤੀ ਪਾਰਟੀਆਂ ਝੂਠੇ ਲਾਰੇ ਲਗਾ ਕੇ ਡੰਗ ਟਪਾਉਂਦੀਆਂ ਰਹੀਆਂ। ਲੋਕਾਂ ਨੇ ਇਨ੍ਹਾਂ ਤੋਂ ਦੁਖੀ ਹੋ ਕੇ ‘ਆਪ’ ਨੂੰ ਚੁਣਿਆ ਸੀ। ਹੁਣ ਲੋਕਤੰਤਰ ਅਤੇ ਦੇਸ਼ ਨੂੰ ਬਚਾਉਣ ਲਈ ‘ਆਪ’ ਵੱਡੀ ਜੰਗ ਲੜ ਰਹੀ ਹੈ ਅਤੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ‘ਆਪ’ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਪਿਛਲੇ ਸਵਾ ਦੋ ਸਾਲਾਂ ਦੇ ਸ਼ਾਸਨ ਵਿੱਚ ਬਿਜਲੀ ਬਿੱਲ ਮੁਆਫ਼ ਕਰਕੇ ਅਤੇ ਮੁਹੱਲਾ ਕਲੀਨਿਕ ਸਥਾਪਤ ਕਰ ਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ। ਇਸ ਤੋਂ ਪਹਿਲਾਂ ਗਰੀਬ ਤੇ ਮੱਧ ਵਰਗੀ ਲੋਕ ਬਿਜਲੀ ਬਿੱਲ ਦਾ ਭੁਗਤਾਨ ਕਰਨ ਅਤੇ ਬਿਮਾਰ ਹੋਣ ’ਤੇ ਦਵਾਈ ਬੂਟੀ ਲੈਣ ਲੱਗਿਆਂ ਸੌ ਵਾਰ ਸੋਚਦੇ ਸਨ ਪਰ ਹੁਣ ਉਨ੍ਹਾਂ ਨੂੰ ਕਿਸੇ ਗੱਲ ਦੀ ਕੋਈ ਚਿੰਤਾ ਨਹੀਂ ਹੈ। ਇਸ ਮੌਕੇ ਨੰਬਰਦਾਰ ਹਰਸੰਗਤ ਸਿੰਘ, ਸਾਬਕਾ ਕੌਂਸਲਰ ਕਮਲਜੀਤ ਕੌਰ ਤੇ ਸੁਰਿੰਦਰ ਸਿੰਘ ਰੋਡਾ ਨੇ ਵੀ ਆਪੋ-ਆਪਣੇ ਵਿਚਾਰ ਸਾਂਝੇ ਕੀਤੇ।

Advertisement

Advertisement
Advertisement