ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਉਮੀਦਵਾਰ ਪੱਪੀ ਸਿੱਖ ਜਥੇਬੰਦੀਆਂ ਦੇ ਨਿਸ਼ਾਨੇ ’ਤੇ ਆਏ

07:12 AM May 21, 2024 IST
ਗੱਡੀ ਉਪਰ ਲਿਖੀ ਪੰਕਤੀ ਨੂੰ ਛੂਹ ਰਹੇ ਅਸ਼ੋਕ ਪਰਾਸ਼ਰ ਪੱਪੀ ਦੇ ਬੂਟ। -ਫੋਟੋ: ਪੰਜਾਬੀ ਟ੍ਰਿਬਿਊਨ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 20 ਮਈ
ਲੋਕ ਸਭਾ ਚੋਣਾਂ ਦੌਰਾਨ ਜਿੱਥੇ ਚੋਣ ਪ੍ਰਚਾਰ ਸਰਗਰਮੀ ਨਾਲ ਚੱਲ ਰਿਹਾ ਹੈ ਉੱਥੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਪ੍ਰਚਾਰ ਦੌਰਾਨ ਇੱਕ ਦੂਜੇ ਦੀਆਂ ਖ਼ਾਮੀਆਂ ਲੱਭ ਕੇ ਉਸਨੂੰ ਘੇਰਨ ਲੱਗੇ ਹੋਏ ਹਨ। ਇਸੇ ਤਹਿਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਵੀ ਅੱਜ ਆਪਣੇ ਰੋਡ ਸ਼ੋਅ ਦੌਰਾਨ ਸਿੱਖ ਜਥੇਬੰਦੀਆਂ ਦੇ ਨਿਸ਼ਾਨੇ ’ਤੇ ਆ ਗਏ। ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਚੋਣ ਪ੍ਰਚਾਰ ਦੌਰਾਨ ਟਿੱਬਾ ਰੋਡ ਵਿਖੇ ਰੋਡ ਸ਼ੋਅ ਕੀਤਾ ਗਿਆ ਸੀ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ‘ਆਪ’ ਦੇ ਕਈ ਵਿਧਾਇਕ ਅਤੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।
ਮੁੱਖ ਮੰਤਰੀ ਭਗਵੰਤ ਮਾਨ ਦੇ ਆਉਣ ਤੋਂ ਪਹਿਲਾਂ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਰਜਿੰਦਰ ਪਾਲ ਕੌਰ ਛੀਨਾ, ਡਾ. ਕੇਐੱਨਐੱਸ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਸਣੇ ਹੋਰ ਆਗੂ ਜਿਸ ਗੱਡੀ ਉੱਪਰ ਸਵਾਰ ਸਨ, ਉਸ ਉੱਪਰ ਖੰਡਿਆਂ ਸਣੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਿਖਿਆ ਹੋਇਆ ਸੀ ਅਤੇ ਅਸ਼ੋਕ ਪਰਾਸ਼ਰ ਪੱਪੀ ਦੇ ਬੂਟਾਂ ਸਣੇ ਪੈਰ ਉਨ੍ਹਾਂ ਪੰਗਤੀਆਂ ਨੂੰ ਛੂਹ ਰਹੇ ਸਨ। ਇਸ ਮੌਕੇ ਕੁੱਝ ਲੋਕਾਂ ਨੇ ਇਸ ਦੀ ਵਿਰੋਧਤਾ ਵੀ ਕੀਤੀ ਪਰ ਕਿਸੇ ਵੀ ‘ਆਪ’ ਆਗੂ ਨੇ ਇਸ ਵੱਲ ਧਿਆਨ ਨਹੀਂ ਦਿੱਤਾ।
ਇਸ ਦੌਰਾਨ ਸਿੱਖ ਨੌਜਵਾਨ ਸੰਗਠਨ ਜਥੇਬੰਦੀ ਨੇ ਮੰਗ ਕੀਤੀ ਹੈ ਕਿ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਇਸ ਘਟਨਾ ਸਬੰਧੀ ਤੁਰੰਤ ਜਨਤਕ ਤੌਰ ’ਤੇ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਉਸ ਨੇ ਸਿੱਖ ਸੰਗਤ ਤੋਂ ਇਸ ਕੁਤਾਹੀ ਲਈ ਮੁਆਫ਼ੀ ਨਾ ਮੰਗੀ ਤਾਂ ਉਹ ਪਰਾਸ਼ਰ ਦਾ ਬਾਈਕਾਟ ਕਰਕੇ ਅਗਲਾ ਪ੍ਰੋਗਰਾਮ ਤਿਆਰ ਕਰਨਗੇ।

Advertisement

Advertisement
Advertisement