ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਉਮੀਦਵਾਰ ਸ਼ੈਰੀ ਕਲਸੀ ਵੱਲੋਂ ਬੇਟ ਖੇਤਰ ’ਚ ਰੋਡ ਸ਼ੋਅ

06:48 AM May 09, 2024 IST
ਰੋਡ ਸ਼ੋਅ ਕੱਢਦੇ ਹੋਏ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ।

ਪੱਤਰ ਪ੍ਰੇਰਕ
ਕਾਹਨੂੰਵਾਨ, 8 ਮਈ
ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਬੇਟ ਖੇਤਰ ਵਿੱਚ ਰੋਡ ਸ਼ੋਅ ਕੱਢਿਆ ਗਿਆ। ਸ਼ੈਰੀ ਕਲਸੀ ਅਤੇ ਹਲਕਾ ਇੰਚਾਰਜ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਵਿੱਚ ਇਹ ਰੋਡ ਸ਼ੋਅ ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸ਼ੁਰੂ ਕੀਤਾ ਗਿਆ। ਜੋ ਬੇਟ ਖੇਤਰ ਦੇ ਪਿੰਡ ਗੁਨੋਪੁਰ, ਚੱਕ ਸ਼ੀਰਫ, ਰਾਜੂ ਬੇਲਾ, ਛਿਛਰਾ ਆਦਿ ਤੋਂ ਹੁੰਦਾ ਹੋਇਆ ਕਾਹਨੂੰਵਾਨ ਸ਼ੰਭ ਖੇਤਰ ਸਾਰੇ ਪਿੰਡ ਘੁੰਮ ਕੇ ਅੱਡਾ ਭੈਣੀ ਮੀਆਂ ਖਾਂ, ਕਸਬਾ ਕਹਾਨੂੰਵਾਨ ਤੋਂ ਬਾਅਦ ਡੇਰੀਵਾਲ ਵਿੱਚ ਸਮਾਪਤ ਹੋਇਆ। ਇਸ ਦੌਰਾਨ ਸ਼ੈਰੀ ਕਲਸੀ ਨੇ ਕਿਹਾ ਕਿ ਉਸ ਨੂੰ ਭਗਵੰਤ ਮਾਨ ਦੀ ਅਗਵਾਈ ਸਦਕਾ ਹਲਕੇ ਦੇ ਲੋਕਾਂ ਵੱਲੋਂ ਬਹੁਤ ਵੱਡੀ ਪੱਧਰ ਉੱਤੇ ਸਮਰਥਨ ਮਿਲ ਰਿਹਾ ਹੈ। ਉਸ ਨੇ ਆਮ ਵੋਟਰਾਂ ਨੂੰ ਅਪੀਲ ਕੀਤੀ ਕਿ ਉਸ ਨੂੰ ਇਸ ਵਾਰ ਮੌਕਾ ਦੇ ਕੇ ਜਰੂਰ ਦੇਖਣ ਉਹ ਸੰਸਦ ਵਿੱਚ ਅਵਾਜ ਉਠਾਉਣ ਦੇ ਨਾਲ ਨਾਲ ਹਲਕੇ ਵਿੱਚ ਹਰ ਕੇ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕਰਨਗੇ।

Advertisement

ਪੰਨੂ ਵੱਲੋਂ ਪਿੰਡ ਛਿੱਤ ’ਚ ਸ਼ੈਰੀ ਕਲਸੀ ਦੇ ਹੱਕ ’ਚ ਮੀਟਿੰਗ

ਜੈਂਤੀਪੁਰ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਅਤੇ ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ ਵੱਲੋਂ ਅੱਜ ਪਿੰਡ ਛਿੱਤ ਵਿੱਚ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ‘ਆਪ’ ਦੇ ਉਮੀਦਵਾਰ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੇ ਹੱਕ ਵਿੱਚ ਸਾਬਕਾ ਸਰਪੰਚ ਹਰਜੀਤ ਸਿੰਘ ਪੱਪੂ ਛਿੱਤ ਦੀ ਅਗਵਾਈ ਹੇਠ ਚੋਣ ਮੀਟਿੰਗ ਕੀਤੀ ਗਈ। ਚੇਅਰਮੈਨ ਪੰਨੂ ਨੇ ਪੰਜਾਬ ਦੀਆਂ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਉਂਦਿਆਂ ਲੋਕਾਂ ਨੂੰ ‘ਆਪ’ ਉਮੀਦਵਾਰ ਸ਼ੈਰੀ ਕਲਸੀ ਦੇ ਸਮਰਥਨ ਦੀ ਅਪੀਲ ਕੀਤੀ।

Advertisement
Advertisement
Advertisement