For the best experience, open
https://m.punjabitribuneonline.com
on your mobile browser.
Advertisement

‘ਆਪ’ ਉਮੀਦਵਾਰ ਭੁੱਲਰ ਦੇ ਹੱਕ ਵਿੱਚ ਸਮਰਥਨ ਮੰਗਿਆ

08:47 AM Apr 04, 2024 IST
‘ਆਪ’ ਉਮੀਦਵਾਰ ਭੁੱਲਰ ਦੇ ਹੱਕ ਵਿੱਚ ਸਮਰਥਨ ਮੰਗਿਆ
ਖਡੂਰ ਸਾਹਿਬ ਹਲਕੇ ਤੋਂ ‘ਆਪ’ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਅਤੇ ਤਰਨ ਤਾਰਨ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੇਤੂ ਨਿਸ਼ਾਨ ਬਣਾਉਂਦੇ ਹੋਏ|
Advertisement

ਗੁਰਬਖਸ਼ਪੁਰੀ
ਤਰਨ ਤਾਰਨ, 3 ਅਪਰੈਲ
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ‘ਆਪ’ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੇ ਹੱਕ ਵਿੱਚ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਵਿੱਚ ਅੱਜ ਇੱਥੇ ਰਣਜੀਤ ਫਾਰਮ ਵਿੱਚ ਇਕੱਠ ਕੀਤਾ ਗਿਆ। ਬੁਲਾਰਿਆਂ ਨੇ ਪਾਰਟੀ ਦੀ ਸਰਕਾਰ ਦੀ ਦੋ ਸਾਲ ਦੀ ਕਾਰਗੁਜ਼ਾਰੀ ਦੀ ਤਾਰੀਫ਼ ਕੀਤੀ ਅਤੇ ਇਸ ਦੇ ਆਧਾਰ ’ਤੇ ਲੋਕਾਂ ਨੂੰ ਫਿਰ ਤੋਂ ਸਮਰਥਨ ਦੇਣ ਦੀ ਅਪੀਲ ਕੀਤੀ|
ਪੰਜਾਬ ਸਰਕਾਰ ਦੇ ਮੰਤਰੀ ਅਤੇ ਪਾਰਟੀ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਲਈ 600 ਯੂਨਿਟ ਮੁਫਤ ਬਿਜਲੀ ਦੇਣ, 849 ਆਮ ਆਦਮੀ ਕਲੀਨਿਕ ਖੋਲ੍ਹਣ, 43 ਹਜ਼ਾਰ ਨੌਕਰੀਆਂ, ਸਕੂਲ ਆਫ ਐਮੀਨਸ ਆਦਿ ਨੂੰ ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਪ੍ਰਾਪਤੀਆਂ ਦੇ ਤੌਰ ’ਤੇ ਲੋਕਾਂ ਸਾਹਮਣੇ ਪੇਸ਼ ਕੀਤਾ| ਉਨ੍ਹਾਂ ਕਿਹਾ ਕਿ ਉਹ ਦੇਸ਼ ਦੀ ਪਾਰਲੀਮੈਂਟ ਅੰਦਰ ਸਰਹੱਦੀ ਖੇਤਰ ਦੇ ਲੋਕਾਂ ਅਤੇ ਖਾਸ ਕਰਕੇ ਕਿਸਾਨਾਂ ਦੀਆਂ ਮੁਸ਼ਕਲਾਂ ਪੇਸ਼ ਕਰਨਗੇ| ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਆਪਣੇ ਸੰਬੋਧਨ ਵਿੱਚ ਲੋਕਾਂ ਨੂੰ ਲਾਲਜੀਤ ਸਿੰਘ ਭੁੱਲਰ ਨੂੰ ਦੁੱਗਣੀ ਲੀਡ ਨਾਲ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਪਾਰਟੀ ਆਗੂ ਗੁਰਦੇਵ ਸਿੰਘ ਸੰਧੂ, ਗੁਰਸੇਵਕ ਸਿੰਘ ਔਲਖ, ਡਾਇਰੈਕਟਰ ਉਦਯੋਗ ਵਿਭਾਗ, ਦਿਲਬਾਗ ਸਿੰਘ , ਅੰਜੂ ਵਰਮਾ, ਕੁਲਦੀਪ ਸਿੰਘ ਢਿੱਲੋ, ਸੁਰਿੰਦਰ ਸਿੰਘ ਭਰੋਵਾਲ, ਗੁਰਮਿੰਦਰ ਸਿੰਘ ਐਡਵੋਕੇਟ ਤੇ ਅੰਗਰੇਜ਼ ਸਿੰਘ ਢੰਡ ਨੇ ਵੀ ਸੰਬੋਧਨ ਕੀਤਾ|

Advertisement

Advertisement
Author Image

Advertisement
Advertisement
×