For the best experience, open
https://m.punjabitribuneonline.com
on your mobile browser.
Advertisement

ਆਪ’ ਉਮੀਦਵਾਰਾਂ ਨੇ ਗੈਂਗਸਟਰਾਂ ਦੀ ਵਰਤੋਂ ਕੀਤੀ: ਮਜੀਠੀਆ

10:23 AM Oct 08, 2024 IST
ਆਪ’ ਉਮੀਦਵਾਰਾਂ ਨੇ ਗੈਂਗਸਟਰਾਂ ਦੀ ਵਰਤੋਂ ਕੀਤੀ  ਮਜੀਠੀਆ
Advertisement

‘ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 7 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਚਾਇਤ ਚੋਣਾਂ ’ਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਦੇ ਹੱਕ ਵਿਚ ਸਰਬਸੰਮਤੀ ਕਰਵਾਉਣ ਲਈ ਗੈਂਗਸਟਰਾਂ ਦੀ ਵਰਤੋਂ ਦੇ ਦੋਸ਼ ਲਾਏ ਹਨ। ਇਸ ਮਾਮਲੇ ਵਿੱਚ ਉਨ੍ਹਾਂ ਮੰਗ ਕੀਤੀ ਕਿ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਈ ਜਾਵੇ। ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਿਕਰਮ ਮਜੀਠੀਆ ਨੇ 2019 ਵਿੱਚ ਕਤਲ ਕੀਤੇ ਸਾਬਕਾ ਸਰਪੰਚ ਦਲਬੀਰ ਸਿੰਘ ਢਿੱਲਵਾਂ ਦੇ ਭਰਾ ਬਲਜਿੰਦਰ ਸਿੰਘ ਨੂੰ ਮੀਡੀਆ ਸਾਹਮਣੇ ਪੇਸ਼ ਕੀਤਾ, ਜਿਸ ਨੇ ਦਾਅਵਾ ਕੀਤਾ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਪੰਚਾਇਤ ਚੋਣਾਂ ਨੂੰ ਪ੍ਰਭਾਵਿਤ ਕਰਨ ਵਾਸਤੇ ਧਮਕੀਆਂ ਦੇ ਰਿਹਾ ਹੈ। ਉਸ ਨੇ ਦੱਸਿਆ ਕਿ ਭਗਵਾਨਪੁਰੀਆ ਦੇ ਉਮੀਦਵਾਰ ਨੇ ਕਥਿਤ ਤੌਰ ’ਤੇ ਹਵਾ ਵਿਚ ਗੋਲੀ ਚਲਾਈ ਤੇ ਉਨ੍ਹਾਂ ਦੇ ਵਾਹਨ ਨੂੰ ਰੋਕ ਕੇ ਡਰਾਉਣ ਦਾ ਯਤਨ ਕੀਤਾ, ਜਦੋਂ ਉਸ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਤਾਂ ਕੋਈ ਕਾਰਵਾਈ ਨਹੀਂ ਕੀਤੀ ਗਈ।

Advertisement

Advertisement
Advertisement
Author Image

sukhwinder singh

View all posts

Advertisement