‘ਆਪ’ ਨੇ ਪੰਜਾਬ ਦੀਆਂ ਔਰਤਾਂ ਨਾਲ ਧੋਖਾ ਕੀਤਾ: ਜਾਖੜ
08:32 AM May 26, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਮਈ
ਮਿਉਂਸਿਪਲ ਕਮੇਟੀ ਸੁਜਾਨਪੁਰ ਦੇ ਸਾਬਕਾ ਪ੍ਰਧਾਨ ਤੇ 2022 ’ਚ ਵਿਧਾਨ ਸਭਾ ਹਲਕਾ ਸੁਜਾਨਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜ ਕੁਮਾਰ ਗੁਪਤਾ ਨੇ ਆਪਣੇ ਸਾਥੀਆਂ ਸਣੇ ਭਾਜਪਾ ਦਾ ਪੱਲਾ ਫੜ ਲਿਆ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿੱਚ ਭਾਜਪਾ ਦੇ ਸੂਬਾਈ ਦਫ਼ਤਰ ’ਚ ਸ੍ਰੀ ਗੁਪਤਾ ਤੇ ਉਨ੍ਹਾਂ ਦੇ ਸਾਥੀਆਂ ਦਾ ਭਾਜਪਾ ਵਿੱਚ ਸਵਾਗਤ ਕੀਤਾ। ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਵੱਲੋਂ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਦੀਆਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਸੀ ਪਰ ਪਿਛਲੇ ਦੋ ਸਾਲਾਂ ਵਿੱਚ ਪੈਨਸ਼ਨ ਨਾ ਦੇ ਕੇ ‘ਆਪ’ ਸਰਕਾਰ ਨੇ ਸੂਬੇ ਦੀਆਂ ਇਕ ਕਰੋੜ ਤੋਂ ਬੀਬੀਆਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ‘ਆਪ’ ਵੱਲੋਂ ਬੀਬੀਆਂ ਨੂੰ 4 ਜੂਨ ਤੋਂ ਬਾਅਦ ਪੈਨਸ਼ਨ ਮਿਲਣ ਦਾ ਨਵਾਂ ਲਾਰਾ ਲਗਾ ਕੇ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Advertisement
Advertisement
Related News
Advertisement