For the best experience, open
https://m.punjabitribuneonline.com
on your mobile browser.
Advertisement

‘ਆਪ’ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ: ਭੱਲਾ

08:50 AM Mar 22, 2024 IST
‘ਆਪ’ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ  ਭੱਲਾ
ਸੰਗਤ ਮੰਡੀ ਵਿੱਚ ‘ਆਪ’ ਵਾਲੰਟੀਅਰਾਂ ਨਾਲ ਜਤਿੰਦਰ ਭੱਲਾ। -ਫੋਟੋ: ਤੂਰ
Advertisement

ਪੱਤਰ ਪ੍ਰੇਰਕ
ਸੰਗਤ ਮੰਡੀ, 21 ਮਾਰਚ
ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਡੂੰਮਵਾਲੀ ਦੀ ਅਗਵਾਈ ਵਿਚ ਹੋਈ ਜਿਸ ਵਿੱਚ ਲੋਕ ਸਭਾ ਚੋਣਾਂ ਸਬੰਧੀ ਚਰਚਾ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਅਮਰਦੀਪ ਸਿੰਘ ਰਾਜਨ ਵੱਲੋਂ ਕੀਤੀ ਗਈ। ਇਸ ਮੀਟਿੰਗ ਵਿੱਚ ਇੰਪਰੂਵਮੈਂਟ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸ੍ਰੀ ਸਿੰਘ ਭੱਲਾ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਅਤੇ ਸਾਡੇ ਭਾਰਤ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਰਾਜ ਕਰਨ ਵਾਲੀਆਂ ਪਿਛਲੀਆਂ ਸਰਕਾਰਾਂ ਨੇ ਆਪਣੇ ਨਿੱਜੀ ਅਤੇ ਸਿਆਸੀ ਹਿੱਤਾਂ ਲਈ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚ ਧੱਕਿਆ ਜਦਕਿ ਇਸ ਦੇ ਉਲਟ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਅਤੇ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਲਗਾਤਾਰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਯੂਥ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਤਰਸੇਮ ਸਿੰਘ ਪਥਰਾਲਾ, ਜਸਵੰਤ ਸਿੰਘ ਕੋਟਗੁਰੂ, ਸੰਦੀਪ ਕੋਟਫੱਤਾ, ਸੁਖਜਿੰਦਰ ਰੋਮਾਣਾ ਤੇ ਹੋਰ ਹਾਜ਼ਰ ਸਨ।

Advertisement

Advertisement
Author Image

Advertisement
Advertisement
×