ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਵੱਲੋਂ ਪਰਾਲੀ ਸਾੜਨ ’ਤੇ ਜੁਰਮਾਨਾ ਦੁੱਗਣਾ ਕਰਨ ਦੀ ਨਿਖੇਧੀ

07:23 AM Nov 09, 2024 IST

ਚੰਡੀਗੜ੍ਹ (ਟਨਸ):

Advertisement

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ’ਤੇ ਜੁਰਮਾਨਾ ਦੁੱਗਣਾ ਕਰਨ ਦੀ ਨਿਖੇਧੀ ਕੀਤੀ ਹੈ। ‘ਆਪ’ ਪੰਜਾਬ ਦੇ ਸੀਨੀਅਰ ਆਗੂ ਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਪਹਿਲਾਂ ਹੀ ਆਰਥਿਕ ਸੰਕਟ ਨਾਲ ਜੂਝ ਰਹੇ ਹਨ। ਹੁਣ ਕੇਂਦਰ ਸਰਕਾਰ ਨੇ ਉਨ੍ਹਾਂ ’ਤੇ ਦੁੱਗਣਾ ਜੁਰਮਾਨਾ ਲਗਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਜਿਹੀ ਸਥਿਤੀ ਨਾਲ ਨਜਿੱਠਣ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਘੱਟ ਕਰਨ ਲਈ ਜੁਰਮਾਨੇ ਦੁੱਗਣੇ ਕਰਨ ਦੀ ਥਾਂ ਪਰਾਲੀ ਪ੍ਰਬੰਧਨ ਲਈ 1200 ਕਰੋੜ ਰੁਪਏ ਜਾਰੀ ਕਰਨੇ ਚਾਹੀਦੇ ਹਨ।

Advertisement
Advertisement