ਕੈਨੇਡਾ ’ਚ ਮੰਦਰ ’ਤੇ ਹਮਲੇ ਦੀ ‘ਆਪ’ ਵੱਲੋਂ ਨਿੰਦਾ
09:22 AM Nov 05, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਨਵੰਬਰ
ਆਮ ਆਦਮੀ ਪਾਰਟੀ ਨੇ ਕੈਨੇਡਾ ਦੇ ਬਰੈਂਪਟਨ ਵਿੱਚ ਖਾਲਿਸਤਾਨੀ ਸੰਗਠਨ ਦੇ ਲੋਕਾਂ ਵੱਲੋਂ ਹਿੰਦੂ ਮੰਦਰ ’ਤੇ ਕੀਤੇ ਗਏ ਹਮਲੇ ਦੀ ਨਿੰਦਾ ਕੀਤੀ ਹੈ। ‘ਆਪ’ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਘਟਨਾ ਨਾਲ ਪੂਰਾ ਪੰਜਾਬ ਨਿਰਾਸ਼ ਹੈ। ਇਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ। ਇਸ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਧਰਮ ਨਿਰਪੱਖ ਸੂਬਾ ਹੈ। ਧਾਰਮਿਕ ਆਧਾਰ ’ਤੇ ਹਿੰਸਾ ਇੱਥੋਂ ਦਾ ਸੱਭਿਆਚਾਰ ਨਹੀਂ ਹੈ। 1980-90 ਦੇ ਅਤਿਵਾਦ ਦੇ ਕਾਲੇ ਦੌਰ ਦੌਰਾਨ ਵੀ ਇੱਥੇ ਧਰਮ ਦੇ ਆਧਾਰ ’ਤੇ ਹਿੰਸਾ ਨਹੀਂ ਹੋਈ। ਪੰਜਾਬ ਵਿੱਚ ਹਿੰਦੂ ਅਤੇ ਸਿੱਖ ਪਰਿਵਾਰ ਵਾਂਗ ਸ਼ੁਰੂ ਤੋਂ ਇਕੱਠੇ ਰਹਿੰਦੇ ਹਨ। ਹਿੰਸਾ ਕਰਨ ਵਾਲੇ ਲੋਕਾਂ ਨੂੰ ਇਸ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਇਹ ਮੁੱਦਾ ਕੈਨੇਡਾ ਸਰਕਾਰ ਕੋਲ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ।
Advertisement
Advertisement