For the best experience, open
https://m.punjabitribuneonline.com
on your mobile browser.
Advertisement

‘ਆਪ’ ਕੌਂਸਲਰ ਅਜੀਤਪਾਲ ਸਿੰਘ ਮੁੜ ਕਾਂਗਰਸ ’ਚ ਸ਼ਾਮਲ ਹੋਏ

06:44 AM May 06, 2024 IST
‘ਆਪ’ ਕੌਂਸਲਰ ਅਜੀਤਪਾਲ ਸਿੰਘ ਮੁੜ ਕਾਂਗਰਸ ’ਚ ਸ਼ਾਮਲ ਹੋਏ
ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨਾਲ ਅਜੀਤਪਾਲ ਸਿੰਘ ਤੇ ਸਾਥੀ। -ਫੋਟੋ: ਰੂਬਲ
Advertisement

ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 5 ਮਈ
ਨਗਰ ਕੌਂਸਲ ਦੇ ਵਾਰਡ ਨੰਬਰ-6 ਤੋਂ ਕੌਂਸਲਰ ਅਜੀਤਪਾਲ ਸਿੰਘ ਆਪਣੇ ਸਾਥੀਆਂ ਨਾਲ ‘ਆਪ’ ਛੱਡ ਕੇ ਮੁੜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਕਾਂਗਰਸ ਪਾਰਟੀ ਦੀ ਟਿਕਟ ’ਤੇ ਕੌਂਸਲਰ ਬਣੇ ਅਜੀਤਪਾਲ ਸਿੰਘ ਲੰਘੇ ਸਾਲ ‘ਆਪ’ ਵਿੱਚ ਸ਼ਾਮਲ ਹੋ ਗਏ ਸਨ। ਅੱਜ ਕਾਂਗਰਸ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਉਨ੍ਹਾਂ ਦਾ ਮੁੜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਇਸ ਮੌਕੇ ਸ੍ਰੀ ਢਿੱਲੋਂ ਨੇ ਕਿਹਾ ਕਿ ਅਜੀਤਪਾਲ ਨਾਲ ਉਨ੍ਹਾਂ ਦਾ ਪਰਿਵਾਰਕ ਰਿਸ਼ਤਾ ਹੈ। ਉਨ੍ਹਾਂ ਦੇ ਵਾਪਸ ਆਉਣ ਨਾਲ ਪਾਰਟੀ ਨੂੰ ਤਾਕਤ ਮਿਲੇਗੀ। ਢਿੱਲੋਂ ਨੇ ਕਿਹਾ ਕਿ ਕਾਂਗਰਸ ਦੀਆਂ ਨਗਰ ਕੌਂਸਲਾਂ ਬਣੀਆਂ ਨੂੰ ਹਾਲੇ ਥੋੜ੍ਹਾ ਸਮਾਂ ਹੀ ਹੋਇਆ ਸੀ ਅਤੇ ਥੋੜ੍ਹੇ ਸਮੇਂ ਬਾਅਦ ਹੀ ਸਰਕਾਰ ਬਦਲ ਗਈ। ਉਨ੍ਹਾਂ ਨੇ ਕਿਹਾ ਕਿ ਜਿੰਨਾ ਵੀ ਸਮਾਂ ਕਾਂਗਰਸ ਸਰਕਾਰ ਰਹੀ ਹੈ, ਉਸ ਸਮੇਂ ਦੌਰਾਨ ਵੱਧ ਤੋਂ ਵੱਧ ਵਿਕਾਸ ਕੰਮ ਕਰਵਾਏ ਗਏ ਪਰ ਨਵੀਂ ਸਰਕਰ ਨੇ ਵਿਕਾਸ ਕਾਰਜ ਰੋਕ ਦਿੱਤੇ। ਸਰਕਾਰ ਨੇ ਦਬਾਅ ਪਾ ਕੇ ਕਾਂਗਰਸੀ ਕੌਂਸਲਰਾਂ ਨੂੰ ਪਾਰਟੀ ਛੱਡਣ ਲਈ ਮਜਬੂਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੁਣ ਤੱਕ ਇਹ ਸਰਕਾਰ ਕਾਂਗਰਸ ਸਮੇਂ ਦੇ ਫੰਡ ਹੀ ਵਰਤ ਰਹੀ ਹੈ। ਢਿੱਲੋਂ ਨੇ ਕਿਹਾ ਕਿ ‘ਆਪ’ ਦੇ ਸਾਰੇ ਪੁਰਾਣੇ ਅਹੁਦੇਦਾਰਾਂ ਦਾ ਮਨ ਵੀ ਇਸ ਤੋਂ ਭਰ ਗਿਆ ਹੈ ਕਿਉਂਕਿ ਉਨ੍ਹਾਂ ਦੀ ਪਾਰਟੀ ਵਿੱਚ ਕੋਈ ਪੁੱਛ ਪ੍ਰਤੀਤ ਨਹੀਂ ਰਹੀ। ਇਸ ਮੌਕੇ ਕੌਂਸਲਰ ਅਜੀਤਪਾਲ ਸਿੰਘ ਨੇ ਆਪਣੇ ਵਾਰਡ ਵਿੱਚੋਂ ਵੱਡੇ ਫ਼ਰਕ ਨਾਲ ਕਾਂਗਰਸ ਪਾਰਟੀ ਨੂੰ ਜਿਤਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਐਡਵੋਕੇਟ ਚੌਧਰੀ ਸਣੇ ਹੋਰ ਕਾਂਗਰਸ ਸਮਰਥਕ ਮੌਜੂਦ ਸਨ।

Advertisement

Advertisement
Advertisement
Author Image

Advertisement