ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੁਧਿਆਣਾ ’ਚ ‘ਆਪ’ ਕੌਂਸਲਰ ਦੇ ਪਤੀ ਦੀ ਗੱਡੀ ’ਤੇ ਚੱਲੀ ਗੋਲੀ

06:44 AM Jan 15, 2025 IST

ਗਗਨਦੀਪ ਅਰੋੜਾ
ਲੁਧਿਆਣਾ, 14 ਜਨਵਰੀ
ਸਨਅਤੀ ਸ਼ਹਿਰ ਦੇ ਵਾਰਡ 75 ਤੋਂ ਜਿੱਤ ਹਾਸਲ ਕਰਨ ਵਾਲੇ ਕੌਂਸਲਰ ਦੇ ਪਤੀ ਦੀ ਗੱਡੀ ’ਤੇ ਬੀਤੀ ਰਾਤ ਅਣਪਛਾਤਿਆਂ ਨੇ ਗੋਲੀ ਚਲਾ ਦਿੱਤੀ। ਇਸ ਦੌਰਾਨ ਉਨ੍ਹਾਂ ਦੀ ਗੱਡੀ ਦਾ ਪਿੱਛਲਾ ਸ਼ੀਸ਼ਾ ਟੁੱਟ ਗਿਆ। ਜਿਸ ਵੇਲੇ ਇਹ ਗੋਲੀ ਚੱਲੀ, ਉਦੋਂ ਉਹ ਕਾਰ ਵਿੱਚ ਮੌਜੂਦ ਨਹੀਂ ਸਨ, ਉਹ ਆਪਣੇ ਘਰ ਵਿੱਚ ਸਨ। ਰਾਤ ਨੂੰ ਪ੍ਰੋਗਰਾਮ ’ਤੇ ਜਾਣ ਲੱਗੇ, ਉਨ੍ਹਾਂ ਨੂੰ ਇਸ ਬਾਰੇ ਪਤਾ ਚੱਲਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲੀਸ ਨੂੰ ਜਾਣਕਾਰੀ ਦਿੱਤੀ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸ਼ਹਿਰ ਦੇ ਕਿਦਵਈ ਨਗਰ ਇਲਾਕੇ ਵਿੱਚ ਰਹਿੰਦੇ ਕੌਂਸਲਰ ਪਤੀ ਰਾਜੂ ਬਾਬਾ ਨੇ ਦੱਸਿਆ ਕਿ ਕਾਰ ਉਨ੍ਹਾਂ ਦੇ ਘਰ ਦੇ ਬਾਹਰ ਹੀ ਖੜ੍ਹੀ ਰਹਿੰਦੀ ਹੈ। ਉਹ ਬੀਤੀ ਰਾਤ ਆਪਣੇ ਘਰੋਂ ਪ੍ਰੋਗਰਾਮ ’ਤੇ ਜਾਣ ਲਈ ਤਿਆਰ ਹੋ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਗੁਆਂਢੀ ਨੇ ਆ ਕੇ ਦੱਸਿਆ ਕਿ ਉਨ੍ਹਾਂ ਦੀ ਕਾਰ ਦਾ ਪਿਛਲਾ ਸ਼ੀਸ਼ਾ ਟੁੱਟਿਆ ਹੋਇਆ ਹੈ। ਉਹ ਬਾਹਰ ਦੇਖਣ ਲਈ ਪੁੱਜੇ। ਉਨ੍ਹਾਂ ਨੇ ਜਦੋਂ ਕਾਰ ਖੋਲ੍ਹ ਕੇ ਦੇਖਿਆ ਤਾਂ ਅੰਦਰ ਸੀਟ ’ਤੇ ਗੋਲੀ ਦਾ ਖੋਲ੍ਹ ਪਇਆ ਹੋਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲੀਸ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗੱਡੀ ’ਚ ਕੋਈ ਵੀ ਮਜੂਦ ਨਹੀਂ ਨਹੀਂ ਸੀ ਨਹੀਂ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ। ਥਾਣਾ ਡਿਵੀਜ਼ਨ ਨੰਬਰ 2 ਦੇ ਐੱਸਐੱਚਓ ਗੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਲਾਕੇ ਦੇ ਕਈ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਢਵਾ ਲਈ, ਜਿਨ੍ਹਾਂ ਦੀ ਪੜਤਾਲ ਕੀਤੀ ਜਾ ਹੀ ਹੈ। ਜਲਦ ਹੀ ਮਾਮਲੇ ਨੂੰ ਸੁਲਝਾ ਲਿਆ ਜਾਏਗਾ।

Advertisement

Advertisement