For the best experience, open
https://m.punjabitribuneonline.com
on your mobile browser.
Advertisement

‘ਆਪ’ ਨੇ ਮਹਿਲ ਕਲਾਂ ਦੇ ਪਿੰਡ ਛੀਨੀਵਾਲ ਕਲਾਂ ਦੇ ਹਰਿੰਦਰ ਸਿੰਘ ਨੂੰ ਬਰਨਾਲਾ ਤੋਂ ਉਮੀਦਵਾਰ ਐਲਾਨਿਆ

01:11 PM Oct 20, 2024 IST
‘ਆਪ’ ਨੇ ਮਹਿਲ ਕਲਾਂ ਦੇ ਪਿੰਡ ਛੀਨੀਵਾਲ ਕਲਾਂ ਦੇ ਹਰਿੰਦਰ ਸਿੰਘ ਨੂੰ ਬਰਨਾਲਾ ਤੋਂ ਉਮੀਦਵਾਰ ਐਲਾਨਿਆ
ਹਰਿੰਦਰ ਸਿੰਘ ਤੇ ਮੀਤ ਹੇਅਰ ਦੀ ਪੁਰਾਣੀ ਤਸਵੀਰ।
Advertisement

ਲਖਵੀਰ ਸਿੰਘ ਚੀਮਾ
ਮਹਿਲ ਕਲਾਂ, 20 ਅਕਤੂਬਰ
ਆਮ ਆਦਮੀ ਪਾਰਟੀ ਨੇ ਬਰਨਾਲਾ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਮਹਿਲ ਕਲਾਂ ਦੇ ਪਿੰਡ ਛੀਨੀਵਾਲ ਕਲਾਂ ਦੇ ਹਰਿੰਦਰ ਸਿੰਘ(35) ਨੂੰ ਉਮੀਦਵਾਰ ਐਲਾਨਿਆ ਹੈ। ਹਰਿੰਦਰ ਸਿੰਘ ਕਿਸਾਨੀ ਪਰਿਵਾਰ ਨਾਲ ਸਬੰਧਤ ਹੈ ਅਤੇ ਉਸ ਦੇ ਪਿਤਾ ਵੈਟਰਵਰੀ ਵਿਭਾਗ ਤੋਂ ਸੇਵਾ ਮੁਕਤ ਮੁਲਾਜ਼ਮ ਹਨ। ਉਨ੍ਹਾਂ ਦਾ ਪਰਿਵਾਰ ਅਜੇ ਵੀ ਪਿੰਡ ਛੀਨੀਵਾਲ ਵਿਚ ਹੀ ਰਹਿੰਦਾ ਹੈ। ਹਰਿੰਦਰ ਸਿੰਘ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਬਰਨਾਲਾ ਤੋਂ ਸਾਬਕਾ ‘ਆਪ’ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦਾ ਕਰੀਬੀ ਮਿੱਤਰ ਹੈ। ਦੋਵਾਂ ਨੇ ਇਕੱਠਿਆਂ ਬੀ.ਟੈੱਕ ਦੀ ਪੜ੍ਹਾਈ ਬਨੂੜ ਦੇ ਇੱਕ ਨਿੱਜੀ ਕਾਲਜ ਤੋਂ ਕੀਤੀ ਸੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਵੀ ਦੋਵੇਂ ਇਕੱਠੇ ਸ਼ਾਮਲ ਹੋਏ ਸਨ।

Advertisement

Advertisement
Advertisement
Author Image

Advertisement