ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਨੇ ਵਿਧਾਨ ਸਭਾ ਚੋਣਾਂ ਦੀ ਤਿਆਰੀ ਖਿੱਚੀ

08:49 AM Aug 27, 2024 IST

ਪੱਤਰ ਪ੍ਰੇਰਕ/ਪੀਟੀਆਈ
ਨਵੀਂ ਦਿੱਲੀ, 26 ਅਗਸਤ
ਆਮ ਆਦਮੀ ਪਾਰਟੀ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਪਹਿਲੀ ਸਤੰਬਰ ਤੋਂ ‘ਆਪ ਦਾ ਵਿਧਾਇਕ, ਆਪ ਦੇ ਦੁਆਰ’ ਮੁਹਿੰਮ ਸ਼ੁਰੂ ਕਰੇਗੀ। ਚੋਣਾਂ ਦੀ ਰਣਨੀਤੀ ਤਿਆਰ ਕਰਨ ਲਈ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਤੋਂ ਬਾਅਦ ‘ਆਪ’ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਚੋਣ ਪ੍ਰਚਾਰ ਤੇਜ਼ ਕੀਤਾ ਜਾਵੇਗਾ। ਮੀਟਿੰਗ ਤੋਂ ਬਾਅਦ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਪਾਠਕ ਨੇ ਦੱਸਿਆ ਕਿ ਦਿੱਲੀ ਦੇ ਹਰੇਕ ਵਿਧਾਨ ਸਭਾ ਹਲਕੇ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਚਰਚਾ ਹੋਈ। ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਦੀ ਪੈਦਲ ਯਾਤਰਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਹ (ਸਿਸੋਦੀਆ) ਜਿੱਥੇ ਵੀ ਜਾਂਦੇ ਹਨ, ਲੋਕ ਕਹਿ ਰਹੇ ਹਨ ਕਿ ਉਨ੍ਹਾਂ ਨਾਲ ਬਹੁਤ ਬੇਇਨਸਾਫ਼ੀ ਹੋਈ ਹੈ। ਪਾਠਕ ਨੇ ਕਿਹਾ ਕਿ ਉਹ ਪੈਦਲ ਯਾਤਰਾ ਜਾਰੀ ਰੱਖਣਗੇ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ 1 ਸਤੰਬਰ ਤੋਂ ‘ਆਪ ਦਾ ਵਿਧਾਇਕ, ਆਪ ਦੇ ਦੁਆਰ’ ਮੁਹਿੰਮ ਵੀ ਸ਼ੁਰੂ ਕਰੇਗੀ, ਜਿਸ ਵਿਚ ਵਿਧਾਇਕ ਡਿਵੀਜ਼ਨਲ ਅਤੇ ਬੂਥ ਪੱਧਰ ’ਤੇ ਮੀਟਿੰਗਾਂ ਕਰਨਗੇ, ਜਿੱਥੇ ਸਿਆਸੀ ਅਤੇ ਪਾਰਟੀ ਦੇ ਕੰਮਕਾਜ ’ਤੇ ਚਰਚਾ ਕੀਤੀ ਜਾਵੇਗੀ। ਪਾਠਕ ਨੇ ਕਿਹਾ, “ਇਸ ਮੁਹਿੰਮ ਦੌਰਾਨ ਅਸੀਂ ਭਾਜਪਾ ਵੱਲੋਂ ਦਿੱਲੀ ਦੇ ਲੋਕਾਂ ਵਿਰੁੱਧ ਰਚੀ ਜਾ ਰਹੀ ਸਾਜ਼ਿਸ਼ ਦਾ ਵੀ ਪਰਦਾਫਾਸ਼ ਕਰਾਂਗੇ। ਉਨ੍ਹਾਂ ਦੱਸਿਆ ਿਕ ਮੁਹਿੰਮ ਨੂੰ ਹੌਲੀ-ਹੌਲੀ ਤੇਜ਼ ਕੀਤਾ ਜਾਵੇਗਾ।’’ ਜ਼ਿਕਰਯੋਗ ਹੈ ਕਿ ਕਾਂਗਰਸ ਨਾਲ ਗੱਠਜੋੜ ਬਾਰੇ ‘ਆਪ’ ਆਗੂ ਨੇ ਕਿਹਾ ਕਿ ਇਸ ਸਬੰਧ ’ਚ ਕੋਈ ਚਰਚਾ ਨਹੀਂ ਹੋਈ।

Advertisement

Advertisement
Advertisement