ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਨੂੰ ਨਹੀਂ ਲੱਭੇ ਚਰਚਿਤ ਚਿਹਰੇ

07:23 AM Apr 17, 2024 IST

ਆਤਿਸ਼ ਗੁਪਤਾ
ਚੰਡੀਗੜ੍ਹ, 16 ਅਪਰੈਲ
ਪੰਜਾਬ ਵਿੱਚ ਸੱਤਾਧਾਰੀ ਧਿਰ ‘ਆਪ’ ਨੇ ਸਭ ਤੋਂ ਮੋਹਰੀ ਰਹਿੰਦਿਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਪਰ ਉਸ ਨੂੰ ਚੋਣਾਂ ਲਈ ਕੋਈ ਚਰਚਿਤ ਉਮੀਦਵਾਰ ਨਹੀਂ ਲੱਭੇ। ‘ਆਪ’ ਨੇ 13 ’ਚੋਂ 8 ਸੀਟਾਂ ’ਤੇ 5 ਕੈਬਨਿਟ ਮੰਤਰੀਆਂ ਤੇ 3 ਵਿਧਾਇਕਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਪਾਰਟੀ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਪਟਿਆਲਾ ਤੋਂ ਡਾ. ਬਲਬੀਰ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ। ਵਿਧਾਇਕਾਂ ਵਿੱਚ ਜਗਦੀਪ ਸਿੰਘ ਕਾਕਾ ਬਰਾੜ ਨੂੰ ਫਿਰੋਜ਼ਪੁਰ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਗੁਰਦਾਸਪੁਰ ਅਤੇ ਅਸ਼ੋਕ ਪਰਾਸ਼ਰ ਨੂੰ ਲੁਧਿਆਣਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਸੇ ਤਰ੍ਹਾਂ ਬਾਕੀ ਰਹਿੰਦੇ 5 ਉਮੀਦਵਾਰਾਂ ’ਚੋਂ ਦੋ ਆਗੂ ਕਾਂਗਰਸ ਤੇ ਇੱਕ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ‘ਆਪ’ ਵਿੱਚ ਆਇਆ ਹੈ। ਹੁਸ਼ਿਆਰਪੁਰ ਤੋਂ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਤੇ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਜੀਪੀ ਸਿੰਘ ਕਾਂਗਰਸ ਨੂੰ ਛੱਡ ਕੇ ‘ਆਪ’ ਵਿੱਚ ਆਏ ਹਨ ਜਦਕਿ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਸ਼੍ਰੋਮਣੀ ਅਕਾਲੀ ਦਲ ਤੋਂ ‘ਆਪ’ ਵਿੱਚ ਸ਼ਾਮਲ ਹੋਇਆ ਹੈ। ‘ਆਪ’ ਨੇ ਚਰਚਿਤ ਚਿਹਰਿਆਂ ਵਜੋਂ ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਤੋਂ ਪਾਰਟੀ ਦੀ ਪੰਜਾਬ ਇਕਾਈ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਅਤੇ ਫਰੀਦਕੋਟ ਤੋਂ ਕਰਮਜੀਤ ਅਨਮੋਲ ਦੀ ਉਮੀਦਵਾਰ ਵਜੋਂ ਚੋਣ ਕੀਤੀ ਹੈ। ‘ਆਪ’ ਨੇ ਪੰਜਾਬ ਵਿੱਚ ਆਪਣੇ ਸਾਰੇ 13 ਉਮੀਦਵਾਰ ਐਲਾਨ ਦਿੱਤੇ ਹਨ ਪਰ ਕਿਸੇ ਮਹਿਲਾ ਉਮੀਦਵਾਰ ਦੀ ਚੋਣ ਨਹੀਂ ਕੀਤੀ ਗਈ।

Advertisement

Advertisement
Advertisement