ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਨੇ ਇਕ ਵੀ ਮਹਿਲਾ ਨੂੰ ਟਿਕਟ ਨਹੀਂ ਦਿੱਤੀ: ਬਬੀਤਾ

08:36 AM May 22, 2024 IST
ਬਬੀਤਾ ਸ਼ਰਮਾ ਆਪਣੇ ਪਤੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦੀ ਹੋਈ। -ਫੋਟੋ: ਰੂਬਲ

ਜ਼ੀਰਕਪੁਰ (ਨਿੱਜੀ ਪੱਤਰ ਪ੍ਰੇਰਕ):

Advertisement

ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨਕੇ ਸ਼ਰਮਾ ਦੀ ਪਤਨੀ ਬਬੀਤਾ ਸ਼ਰਮਾ ਨੇ ਕਿਹਾ ਕਿ ਔਰਤਾਂ ਦੀ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀ ‘ਆਪ’ ਨੇ ਇਸ ਚੋਣ ਵਿੱਚ ਇੱਕ ਵੀ ਔਰਤ ਨੂੰ ਟਿਕਟ ਨਹੀਂ ਦਿੱਤੀ ਹੈ। ਬਬੀਤਾ ਸ਼ਰਮਾ ਢਕੌਲੀ ਦੀਆਂ ਰਿਹਾਇਸ਼ੀ ਸੁਸਾਇਟੀਆਂ ਵਿੱਚ ਆਪਣੇ ਪਤੀ ਦੇ ਸਮਰਥਨ ਵਿੱਚ ਚੋਣ ਪ੍ਰਚਾਰ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ‘ਆਪ’ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਭੱਤਾ ਦੇਣ ਦੇ ਨਾਂ ’ਤੇ ਗੁੰਮਰਾਹ ਕਰ ਚੁੱਕੀ ਹੈ। ਅਕਾਲੀ ਦਲ ਦੇ ਉਮੀਦਵਾਰ ਦੀ ਪਤਨੀ ਨੇ ਕਿਹਾ ਕਿ ਔਰਤਾਂ ਦੇ ਹਿੱਤਾਂ ਦੀ ਰਾਖੀ ਪੰਜਾਬ ਦੀ ਖੇਤਰੀ ਪਾਰਟੀ ਅਕਾਲੀ ਦਲ ਹੀ ਕਰ ਸਕਦੀ ਹੈ। ਇਸ ਮੌਕੇ ਕਈ ਮਹਿਲਾ ਸੰਗਠਨਾਂ ਨੇ ਅਕਾਲੀ ਦਲ ਦੇ ਉਮੀਦਵਾਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।

Advertisement
Advertisement
Advertisement