ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਨੇ ਅਕਾਲੀ-ਭਾਜਪਾ ਵਾਂਗ ਲਾਰੇ ਨਹੀਂ ਲਾਏ: ਡਾ. ਬਲਬੀਰ

12:23 PM May 06, 2024 IST

ਸਰਬਜੀਤ ਸਿੰਘ ਭੰਗੂ
ਪਟਿਆਲਾ, 5 ਮਈ
ਪਟਿਆਲਾ ਤੋਂ ‘ਆਪ’ ਦੇ ਉਮੀਦਵਾਰ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਈ ਇਲਾਕਿਆਂ ’ਚ ਚੋਣ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ‘ਆਪ’ ਨੇ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਅਕਾਲੀ ਦਲ ਅਤੇ ਭਾਜਪਾ ਦੀ ਤਰ੍ਹਾਂ ਲਾਰੇ ਨਹੀਂ ਲਾਏ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਤੇ ਭਾਜਪਾ ਵੱਲੋਂ ਲਾਰਿਆਂ ਤੇ ਨਾਅਰਿਆਂ ਦੀ ਘੜੀ ਗਈ ਰਾਜਨੀਤੀ ਜਗ ਜ਼ਾਹਿਰ ਹੋ ਚੁੱਕੀ ਹੈ ਅਤੇ ਹੁਣ ਲੋਕ ਸਭਾ ਚੋਣਾਂ ’ਚ ਉਨ੍ਹਾਂ ਨੂੰ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣੇ ਔਖੇ ਹੋ ਰਹੇ ਹਨ। ਅਕਾਲੀ ਦਲ ਵੱਲੋਂ ਕੱਢੀ ਜਾ ਰਹੀ ‘ਪੰਜਾਬ ਬਚਾਓ’ ਯਾਤਰਾ ਨੂੰ ‘ਬਾਦਲ ਪਰਿਵਾਰ ਬਚਾਓ’ ਯਾਤਰਾ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਪੰਜਾਬ ਬਚਾਉਣ ਦੇ ਨਾਂ ’ਤੇ ਆਪਣੇ ਪਰਿਵਾਰ ਦੀ ਸਿਆਸੀ ਸਾਖ਼ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਵਾਅਦਾ ਕੀਤਾ ਕਿ ਜਿੱਤ ਮਗਰੋਂ ਉਹ ਪਟਿਆਲਾ ਲਈ ਵਿਸ਼ੇਸ਼ ਪੈਕੇਜ ਲਿਆਉਣਗੇ ਜਿਸ ਨਾਲ ਪਟਿਆਲੇ ਦੀ ਨੁਹਾਰ ਬਦਲੀ ਜਾਵੇਗੀ। ਇਹ ਚੋਣਾਂ ਪੰਜਾਬ ਅੰਦਰ ‘ਆਪ’ ਸਰਕਾਰ ਦੇ ਲੋਕ ਭਲਾਈ ਕੰਮਾਂ ਨੂੰ ਤਸਦੀਕ ਕਰਨਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਾਰੇ ਹਲਕਿਆਂ ਵਿੱਚ ਜਿੱਤ ਪ੍ਰਾਪਤ ਕਰਨ ਦਾ ਦਿੱਤਾ ਟੀਚਾ ਪੂਰਾ ਕਰਨ ਲਈ ਸਾਰੇ ਆਗੂ ਤੇ ਵਰਕਰ ਪੱਬਾਂ ਭਾਰ ਹਨ। ਅੱਜ ਦੇ ਚੋਣ ਪ੍ਰਚਾਰ ਦੌਰਾਨ ਵਿਧਾਇਕ ਅਜੀਤਪਾਲ ਕੋਹਲੀ, ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਤੇ ਜੇਪੀ ਸਿੰਘ ਵੀ ਉਨ੍ਹਾਂ ਦੇ ਨਾਲ ਸਨ।

Advertisement

Advertisement
Advertisement