For the best experience, open
https://m.punjabitribuneonline.com
on your mobile browser.
Advertisement

‘ਆਪ’ ਨੇ ਡਾ. ਅਜੈ ਗੁਪਤਾ ਦੀ ਆਵਾਜ਼ ਦਾ ਗਲਾ ਘੁੱਟਿਆ: ਬਾਜਵਾ

07:49 AM Jun 12, 2024 IST
‘ਆਪ’ ਨੇ ਡਾ  ਅਜੈ ਗੁਪਤਾ ਦੀ ਆਵਾਜ਼ ਦਾ ਗਲਾ ਘੁੱਟਿਆ  ਬਾਜਵਾ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ, 11 ਜੂਨ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਵਿਧਾਇਕ ਡਾ. ਅਜੈ ਗੁਪਤਾ ਦੇ ਆਪਣੇ ਬਿਆਨ ਤੋਂ ਯੂ-ਟਰਨ ਲੈਣ ’ਤੇ ਕਿਹਾ ਕਿ ‘ਆਪ’ ਨੇ ਡਾ. ਅਜੈ ਗੁਪਤਾ ਦੀ ਆਵਾਜ਼ ਦਾ ਗਲਾ ਘੁੱਟ ਦਿੱਤਾ ਹੈ। ਉਨ੍ਹਾਂ ਕਿਹਾ ਕਿ ਡਾ. ਅਜੈ ਗੁਪਤਾ ਨੇ ਸ਼ਨਿੱਚਰਵਾਰ ਨੂੰ ‘ਆਪ’ ਸਰਕਾਰ ’ਤੇ ਨਸ਼ਿਆਂ ਦੀ ਸਮੱਸਿਆ ਤੇ ਭ੍ਰਿਸ਼ਟਾਚਾਰ ਨੂੰ ਰੋਕਣ ਵਿੱਚ ਅਸਫਲ ਰਹਿਣ ਲਈ ਸਵਾਲ ਚੁੱਕੇ ਸਨ। ਸ੍ਰੀ ਬਾਜਵਾ ਨੇ ਕਿਹਾ ਕਿ ‘ਆਪ’ ਵਿੱਚ ਲੋਕਤੰਤਰ ਦੀਆਂ ਬੁਨਿਆਦੀ ਕਦਰਾਂ ਕੀਮਤਾਂ ਨੂੰ ਛਿੱਕੇ ਟੰਗ ਦਿੱਤਾ ਗਿਆ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਪਹਿਲਾਂ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਵੀ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਸਵਾਲ ਚੁੱਕੇ ਸਨ।

Advertisement

Advertisement
Advertisement
Author Image

joginder kumar

View all posts

Advertisement