ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭ੍ਰਿਸ਼ਟਾਚਾਰ ਵਿਰੋਧੀ ਲਹਿਰ ਵਿੱਚੋਂ ਉੱਭਰੀ ‘ਆਪ’ ਦੀ ਦੇਸ਼ ਭਰ ’ਚ ਗੂੰਜ: ਮਾਨ

06:02 AM Nov 27, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਨਵੰਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ’ਤੇ ਸਮੂਹ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੋਧੀ ਲਹਿਰ ਵਿੱਚੋਂ ਉੱਭਰੀ ਆਮ ਆਦਮੀ ਪਾਰਟੀ ਦੀ ਅੱਜ ਦੇਸ਼ ਭਰ ਵਿੱਚ ਗੂੰਜ ਸੁਣਾਈ ਦੇ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਉਨ੍ਹਾਂ ਆਪਣੇ ਐਕਸ ਅਕਾਊਂਟ ’ਤੇ ਕੀਤਾ। ਉਨ੍ਹਾਂ ਲਿਖਿਆ ਕਿ ਭਾਰਤ ਦੇ ਸੰਵਿਧਾਨ ਦਿਵਸ ’ਤੇ ਪੈਦਾ ਹੋਈ ਪਾਰਟੀ ਨੇ ਜਿੱਥੇ ਆਮ ਲੋਕਾਂ ਨੂੰ ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਸਿਹਤ ਸੇਵਾਵਾਂ ਵਰਗੇ ਅਧਿਕਾਰ ਦਿੱਤੇ, ਉੱਥੇ ਹੀ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਜਾਣੂ ਵੀ ਕਰਵਾਇਆ। ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪਾਰਟੀ ਪੂਰੀ ਮਿਹਨਤ ਅਤੇ ਲਗਨ ਨਾਲ ਅੱਗੇ ਵਧ ਰਹੀ ਹੈ। ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਸਾਡੀ ਲੜਾਈ ਜਾਰੀ ਰਹੇਗੀ।

Advertisement

Advertisement