‘ਆਪ’ ਸ਼ੁੱਧ ਪਾਣੀ ਦੀ ਸਪਲਾਈ ਯਕੀਨੀ ਬਣਾਉਣ ’ਚ ਨਾਕਾਮ: ਬਾਜਵਾ
08:52 AM Jul 28, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਜੁਲਾਈ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸਿਹਤ ਮੰਤਰਾਲੇ ਨੂੰ ਸੂਬੇ ਵਿੱਚ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਵੱਧ ਰਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 23 ਜ਼ਿਲ੍ਹਿਆਂ ਦੇ ਲਗਪਗ 27 ਫ਼ੀਸਦੀ ਪਾਣੀ ਦੇ ਨਮੂਨੇ ਮਨੁੱਖੀ ਵਰਤੋਂ ਲਈ ਫੇਲ੍ਹ ਪਾਏ ਗਏ ਹਨ। ਸੂਬੇ ’ਚ ਇਸ ਸਾਲ ਹੁਣ ਤੱਕ 24 ਬਿਮਾਰੀਆਂ ਸਾਹਮਣੇ ਆਈਆਂ ਹਨ, ਜਿਨ੍ਹਾਂ ’ਚੋਂ 12 ਮਾਮਲੇ ਦੂਸ਼ਿਤ ਪਾਣੀ ਦੇ ਸਰੋਤਾਂ ਕਾਰਨ ਸਾਹਮਣੇ ਆਏ ਹਨ। ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਤਿੰਨ ਕਰੋੜ ਲੋਕਾਂ ਦੀ ਸਿਹਤ ਵੱਲ ਧਿਆਨ ਕੇਂਦਰਿਤ ਕਰਨ।
Advertisement
Advertisement