ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਜ਼ਿਮਨੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ: ਬੁੱਧਰਾਮ

10:08 AM Jun 17, 2024 IST

ਪੱਤਰ ਪ੍ਰੇਰਕ
ਮਾਨਸਾ, 16 ਜੂਨ
‘ਆਪ’ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਮਾਨਸਾ ਦੇ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਪਾਰਟੀ ਵੱਲੋਂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਚ ਹੋਣ ਵਾਲੀ ਜ਼ਿਮਨੀ ਚੋਣ ਲਈ ਜ਼ੋਰਦਾਰ ਤਿਆਰੀਆਂ ਆਰੰਭ ਦਿੱਤੀਆਂ ਹਨ ਅਤੇ ਪਾਰਟੀ ਵੱਲੋਂ ਇਸ ਹਲਕੇ ਤੋਂ ਮੁੜ ਚੋਣ ਜਿੱਤੀ ਜਾਵੇਗੀ। ਇਸ ਜ਼ਿਮਨੀ ਚੋਣ ਲਈ 14 ਜੂਨ ਤੋਂ 21 ਜੂਨ ਤੱਕ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ ਅਤੇ ਇਸ ਲਈ ਵੋਟਾਂ 10 ਜੁਲਾਈ ਨੂੰ ਪੈਣਗੀਆਂ ਅਤੇ ਗਿਣਤੀ 13 ਜੁਲਾਈ ਹੋਵੇਗੀ। ਇਥੇ ਜ਼ਿਕਰਯੋਗ ਹੈ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਖਾਲੀ ਹੋਈ ਹੈ। ਉਹ ਆਮ ਆਦਮੀ ਪਾਰਟੀ ਦੇ ਵਿਧਾਇਕ ਸਨ, ਪਰ ਭਾਜਪਾ ਵਿੱਚ ਸ਼ਾਮਲ ਹੋਣ ਕਾਰਨ ਅਸਤੀਫ਼ਾ ਦੇ ਗਏ ਸਨ। ਬਾਅਦ ਵਿੱਚ ਉਨ੍ਹਾਂ ਨੇ ਭਾਵੇਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਾਵਾਂ ਨੂੰ ਅਸਤੀਫ਼ਾ ਵਾਪਸ ਲੈਣ ਲਈ ਅਰਜ਼ੀ ਵੀ ਦਿੱਤੀ ਸੀ, ਪਰ ਉਸ ਵੇਲੇ ਤੱਕ ਅਸਤੀਫ਼ਾ ਮਨਜ਼ੂਰ ਹੋ ਗਿਆ ਸੀ। ਸ੍ਰੀ ਬੁੱਧਰਾਮ ਨੇ ਕਿਹਾ ਕਿ ਪਾਰਟੀ ਵੱਲੋਂ ਜਲੰਧਰ ਪੱਛਮੀ ਹਲਕੇ ਲਈ ਚੋਣ ਲੜਨ ਵਾਲੇ ਉਮੀਦਵਾਰ ਦੀ ਚੋਣ ਦੇ ਸਾਰੇ ਅਧਿਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਛੇਤੀ ਹੀ ਉਮੀਦਵਾਰਾਂ ਦਾ ਐਲਾਨ ਕਰਕੇ ਬਕਾਇਦਾ ਚੋਣ ਮੁਹਿੰਮ ਆਰੰਭ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜਲੰਧਰ ਦੀ ਇਸ ਸੀਟ ਉਪਰ ਜਿੱਤ ਪ੍ਰਾਪਤ ਕਰਕੇ ਰਾਜ ਦੀਆਂ ਦੂਸਰੀਆਂ ਸਿਆਸੀ ਪਾਰਟੀਆਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਰੂਰ ਇੱਕ ਵਾਰ ਫਿਰ ਤੋੜਨ ਵਿੱਚ ਸਫ਼ਲ ਹੋਵੇਗੀ। ਉਨ੍ਹਾਂ ਕਿਹਾ ਕਿ ਬੇਸ਼ੱਕ ਅਜੇ ਤੱਕ ਚੋਣ ਕਮਿਸ਼ਨ ਨੇ ਜਿਹੜੇ ਨਵੇਂ ਚੁਣੇ ਲੋਕ ਸਭਾ ਮੈਂਬਰਾਂ ਵੱਲੋਂ ਦਿੱਤੇ ਅਸਤੀਫ਼ੇ ਕਾਰਨ ਖਾਲੀ ਹੋਈਆਂ ਵਿਧਾਨ ਸਭਾ ਦੀਆਂ ਸੀਟਾਂ ਉਪਰ ਚੋਣ ਕਰਵਾਉਣ ਲਈ ਕੋਈ ਤਾਰੀਖ ਤੈਅ ਨਹੀਂ ਕੀਤੀ ਹੈ, ਪਰ ਪਾਰਟੀ ਨੇ ਉਨ੍ਹਾਂ ਹਲਕਿਆਂ ਉਪਰ ਵੀ ਜ਼ਿਮਨੀ ਚੋਣ ਲਈ ਬਕਾਇਦਾ ਆਪਣੀ ਤਿਆਰੀ ਕੱਸ ਲਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਕੁਝ ਰਾਜਸੀ ਧਿਰਾਂ ਵੱਲੋਂ ਆਪ ਨੂੰ ਬਦਨਾਮ ਕਰਨ ਲਈ ਕੋਝੀਆਂ ਹਰਕਤਾਂ ਦਾ ਸਹਾਰਾ ਲਿਆ ਜਾ ਰਿਹਾ ਹੈੈ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਲੋਕ ਸਭਾ ਚੋਣਾਂ ਦੌਰਾਨ ਜੋ ਹਸ਼ਰ ਹੋਇਆ ਹੈ, ਅਜਿਹੀ ਸਥਿਤੀ ਹੀ ਇਨ੍ਹਾਂ ਦੀ ਜਲੰਧਰ ਪੱਛਮੀ ਹਲਕੇ ਵਾਲੀ ਚੋਣ ਵਿੱਚ ਹੋਵੇਗੀ।

Advertisement

Advertisement