ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਨੇ ਝੂਠੇ ਸੁਫ਼ਨੇ ਦਿਖਾ ਕੇ ਸੱਤਾ ਹਾਸਲ ਕੀਤੀ: ਸਾਹੋਕੇ

07:16 AM May 17, 2024 IST
ਚੋਣ ਮੀਟਿੰਗ ਦੌਰਾਨ ਅਮਰਜੀਤ ਕੌਰ ਸਾਹੋਕੇ, ਸਾਬਕਾ ਵਿਧਾਇਕ ਕਾਕਾ ਲੋਹਗੜ੍ਹ ਤੇ ਹੋਰ।

ਪੱਤਰ ਪ੍ਰੇਰਕ
ਫ਼ਤਹਿਗੜ੍ਹ ਪੰਜਤੂਰ, 16 ਮਈ
ਫਰੀਦਕੋਟ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਨੇ ਕਿਹਾ ਕਿ ਆਪਨੇ ਲੰਘੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨੂੰ ਝੂਠੇ ਸੁਫ਼ਨੇ ਦਿਖਾ ਕੇ ਸੱਤਾ ਹਥਿਆਈ ਹੈ ਪਰ ਹੁਣ ਸੂਝਵਾਨ ਲੋਕ ਇਨ੍ਹਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ। ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਹਲਕੇ ਦੇ ਸਾਬਕਾ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਦੀ ਅਗਵਾਈ ਹੇਠ ਪਿੰਡ ਦਇਆਂ ਕਲਾਂ ਵਿਚ ਇੱਕ ਭਰਵੀਂ ਨੁੱਕੜ ਮੀਟਿੰਗ ਨੂੰ ਸੰਬੋਧਨ ਹੁੰਦਿਆਂ ਬੀਬੀ ਸਾਹੋਕੇ ਨੇ ਕਿਹਾ ਕਿ ‘ਆਪ’ ਦਾ ਚਿਹਰਾ ਹੁਣ ਲੋਕਾਂ ਵਿੱਚ ਪੂਰੀ ਤਰ੍ਹਾਂ ਨੰਗਾ ਹੋ ਚੁੱਕਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਸ ਨੂੰ ਸੰਸਦ ਭੇਜਣ ਤਾਂ ਜੋ ਹਲਕੇ ਦਾ ਸਰਬਪੱਖੀ ਵਿਕਾਸ ਕੀਤਾ ਜਾ ਸਕੇ। ਸਾਬਕਾ ਵਿਧਾਇਕ ਕਾਕਾ ਲੋਹਗੜ੍ਹ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਦੇਸ਼ ਨੂੰ ਸਹੀ ਅਤੇ ਸਥਿਰ ਸਰਕਾਰ ਦੇ ਸਕਦੀ ਹੈ। ਇਸ ਮੌਕੇ ਤੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੋਹਣਾ ਖੇਲਾ, ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ, ਬਲਪ੍ਰਧਾਨ ਗੁਰਬੀਰ ਸਿੰਘ ਗੋਗਾ, ਸਰਪੰਚ ਅਮਨਦੀਪ ਸਿੰਘ ਅਤੇ ਹੋਰ ਹਾਜ਼ਰ ਸਨ।

Advertisement

Advertisement
Advertisement