For the best experience, open
https://m.punjabitribuneonline.com
on your mobile browser.
Advertisement

‘ਆਪ’ ਸਰਕਾਰ ਕਿਸਾਨਾਂ ਦੀ ਸਭ ਤੋਂ ਵੱਡੀ ਦੁਸ਼ਮਣ: ਸ਼ਰਮਾ

08:57 AM Apr 17, 2024 IST
‘ਆਪ’ ਸਰਕਾਰ ਕਿਸਾਨਾਂ ਦੀ ਸਭ ਤੋਂ ਵੱਡੀ ਦੁਸ਼ਮਣ  ਸ਼ਰਮਾ
ਅਨਾਜ ਮੰਡੀ ’ਚ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਐੱਨਕੇ ਸ਼ਰਮਾ। -ਫੋਟੋ: ਰੂਬਲ
Advertisement

ਹਰਜੀਤ ਸਿੰਘ
ਡੇਰਾਬੱਸੀ, 16 ਅਪਰੈਲ
ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐੱਨਕੇ ਸ਼ਰਮਾ ਨੇ ਕਿਹਾ ਹੈ ਕਿ ਕਿਸਾਨ ਹਿਤੈਸ਼ੀ ਹੋਣ ਦਾ ਦਮ ਭਰਨ ਵਾਲੀ ‘ਆਪ’ ਸਰਕਾਰ ਨੇ ਅੱਜ ਤੱਕ ਕਿਸਾਨਾਂ ਨੂੰ ਪਿਛਲੇ ਸਾਲ ਹੋਏ ਨੁਕਸਾਨ ਦਾ ਮੁਆਵਜ਼ਾ ਨਹੀਂ ਦਿੱਤਾ ਹੈ। ਅੱਜ ਵੀ ਮੰਡੀਆਂ ਵਿੱਚ ਫ਼ਸਲਾਂ ਦੀ ਖ਼ਰੀਦ ਅਤੇ ਲਿਫ਼ਟਿੰਗ ਲਈ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ ਹਨ।
ਸ੍ਰੀ ਸ਼ਰਮਾ ਨੇ ਅੱਜ ਡੇਰਾਬੱਸੀ ਦੀ ਅਨਾਜ ਮੰਡੀ ਵਿੱਚ ਪਹੁੰਚ ਕੇ ਫ਼ਸਲ ਲੈ ਕੇ ਆਏ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ। ਕਿਸਾਨਾਂ ਨੇ ਸ੍ਰੀ ਸ਼ਰਮਾ ਨੂੰ ਦੱਸਿਆ ਕਿ ਪਿਛਲੇ ਸਾਲ ਹੋਈ ਭਾਰੀ ਬਰਸਾਤ ਅਤੇ ਗੜੇਮਾਰੀ ਕਾਰਨ ਉਨ੍ਹਾਂ ਦੀਆਂ ਫ਼ਸਲਾਂ ਬਰਬਾਦ ਹੋ ਗਈਆਂ ਸਨ। ਇਸ ਤੋਂ ਬਾਅਦ ਕਿਸਾਨਾਂ ਨੇ ਆਪਣੇ ਪੈਸਿਆਂ ਨਾਲ ਖੇਤਾਂ ਨੂੰ ਠੀਕ ਕੀਤਾ ਅਤੇ ਕਰਜ਼ਾ ਲੈ ਕੇ ਮੁੜ ਫਸਲ ਤਿਆਰ ਕੀਤੀ। ਗੜੇਮਾਰੀ ਕਾਰਨ ਕਣਕ ਦਾ ਦਾਣੇ ਵੀ ਕਮਜ਼ੋਰ ਹੋ ਚੁੱਕਾ ਹੈ। ਇਸ ਦੇ ਬਾਵਜੂਦ ਅੱਜ ਤੱਕ ਕੋਈ ਵੀ ਗਿਰਦਾਵਰੀ ਲਈ ਨਹੀਂ ਆਇਆ ਹੈ ਅਤੇ ਨਾ ਹੀ ਉਨ੍ਹਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਮਿਲਿਆ ਹੈ। ਐਨ. ਕੇ. ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਢਾਈ ਸਾਲਾਂ ਵਿੱਚ ‘ਆਪ’ ਸਰਕਾਰ ਦੀ ਮਾੜੀ ਕਾਰਜਸ਼ੈਲੀ ਕਾਰਨ ਸੂਬਾ ਵੀਹ ਸਾਲ ਪਿੱਛੇ ਚਲਾ ਗਿਆ ਹੈ। ਇਸ ਹਲਕੇ ਦੇ ਕਿਸਾਨ ਭਾਰੀ ਸੰਕਟ ਦਾ ਸਾਹਮਣਾ ਕਰ ਰਹੇ ਹਨ ਅਤੇ ਇਥੋਂ ਦੇ ਵਿਧਾਇਕ ਆਪਣੀ ਹੀ ਸਰਕਾਰ ਤੋਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕਰਵਾ ਪਾ ਰਹੇ ਹਨ।
ਉਨ੍ਹਾਂ ਕਿਹਾ ਕਿ ਹੁਣ ‘ਆਪ’ ਦੀ ਸਰਕਾਰ ਵੇਲੇ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨਾਂ ਨੂੰ ਲੈ ਕੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਪਰਨੀਤ ਕੌਰ ’ਤੇ ਨਿਸ਼ਾਨਾ ਸਾਧਦਿਆਂ ਅਕਾਲੀ ਦਲ ਦੇ ਉਮੀਦਵਾਰ ਨੇ ਕਿਹਾ ਕਿ ਨੈਸ਼ਨਲ ਹਾਈਵੇਅ ਦੇ ਨਿਰਮਾਣ ਲਈ ਜ਼ਮੀਨ ਐਕੁਆਇਰ ਕਰਨ ਦੇ ਮਾਮਲੇ ’ਚ ਮੁਆਵਜ਼ੇ ਦੇ ਮਾਮਲੇ ’ਚ ਇਸ ਖੇਤਰ ਦੇ ਕਿਸਾਨਾਂ ਨਾਲ ਵੱਡਾ ਵਿਤਕਰਾ ਕੀਤਾ ਗਿਆ ਹੈ।

Advertisement

Advertisement
Author Image

sukhwinder singh

View all posts

Advertisement
Advertisement
×