ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਹਿਰੀ ਪਾਣੀ ‘ਆਪ’ ਸਰਕਾਰ ਨੇ ਟੇਲਾਂ ਤੱਕ ਪਹੁੰਚਾਇਆ :ਮੀਤ ਹੇਅਰ

10:17 AM May 08, 2024 IST
ਮੀਤ ਹੇਅਰ ਨਾਲ ਖੜ੍ਹੇ ਪਾਰਟੀ ਵਰਕਰ।

ਤਪਾ ਮੰਡੀ (ਸੀ. ਮਾਰਕੰਡਾ): ਆਮ ਆਦਮੀ ਪਾਰਟੀ ਦੇ ਲੋਕ ਸਭਾ ਦੀ ਸੰਗਰੂਰ ਤੋਂ ਚੋਣ ਲੜ ਰਹੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਅਗਰਵਾਲ ਧਰਮਸ਼ਾਲਾ ਵਿੱਚ ਇੱਕ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਨੇ ਹਮੇਸ਼ਾ ਲਾਰਿਆਂ ਤੇ ਨਾਅਰਿਆਂ ਦੀ ਰਾਜਨੀਤੀ ਅਪਣਾਈ ਹੈ, ਇਸੇ ਲਈ ਹੁਣ ਉਨ੍ਹਾਂ ਨੂੰ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣੇ ਔਖੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਜਿਹੜਾ ਟੇਲਾਂ ਤੱਕ ਨਹੀਂ ਸੀ ਪੁੱਜਦਾ, ਉਹ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖੇਤਾਂ ਦੀਆਂ ਟੇਲਾਂ ਤੱਕ ਪਹੁੰਚਾ ਦਿੱਤਾ ਹੈ। ਪੰਚਾਇਤਾਂ ਦੀਆਂ ਜ਼ਮੀਨਾਂ ਰਸੂਖਦਾਰਾਂ ਨੇ ਦੱਬੀਆਂ ਹੋਈਆਂ ਸਨ ਜਿਨ੍ਹਾਂ ਵਿੱਚੋਂ ਸੈਂਕੜੇ ਏਕੜ ਜ਼ਮੀਨ ਛੁਡਵਾ ਕੇ ਪੰਚਾਇਤਾਂ ਦੇ ਸਪੁਰਦ ਕੀਤੀ ਗਈ ਹੈ ਜਿਸ ਨਾਲ ਪੰਚਾਇਤਾਂ ਵਿਕਾਸ ਦੇ ਕੰਮ ਕਰ ਸਕਣਗੀਆਂ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੰਸਦ ’ਚ ਰੱਖਣਗੇ। ਚੋਣ ਸਭਾ ਨੂੰ ਵਿਧਾਇਕ ਲਾਭ ਸਿੰਘ ਉਗੋਕੇ ਅਤੇ ਸੇਵਾਮੁਕਤ ਏਡੀਸੀ ਪ੍ਰਵੀਨ ਗੋਇਲ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement