For the best experience, open
https://m.punjabitribuneonline.com
on your mobile browser.
Advertisement

‘ਆਪ’ ਸਰਕਾਰ ਨੇ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਇਨਕਲਾਬ ਲਿਆਂਦਾ: ਕੰਗ

07:07 AM May 04, 2024 IST
‘ਆਪ’ ਸਰਕਾਰ ਨੇ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਇਨਕਲਾਬ ਲਿਆਂਦਾ  ਕੰਗ
ਬਲਾਚੌਰ ਹਲਕੇ ਦੇ ਪਿੰਡਾਂ ਵਿੱਚ ਚੋਣ ਮੀਟਿੰਗਾਂ ਦੌਰਾਨ ਮਲਵਿੰਦਰ ਸਿੰਘ ਕੰਗ ਅਤੇ ਪਤਵੰਤੇ। -ਫੋਟੋ: ਗਹੂੰਣ
Advertisement

ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 3 ਮਈ
‘‘ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕ ਖੋਲ੍ਹ ਕੇ ਜਿੱਥੇ ਸਿਹਤ ਦੇ ਖੇਤਰ ਵਿੱਚ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਹਨ, ਉੱਥੇ ਸਕੂਲ ਆਫ ਐਨੀਨੈਂਸ ਖੋਲ੍ਹ ਕੇ ਸਿੱਖਿਆ ਦੇ ਖੇਤਰ ਵਿੱਚ ਵੀ ਇਨਕਲਾਬ ਲਿਆਂਦਾ ਹੈ।’’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਮਲਵਿੰਦਰ ਸਿੰਘ ਕੰਗ ਨੇ ਪਿੰਡ ਸੜੋਆ, ਭਾਰਾਪੁਰ, ਮਹਿੰਦਪੁਰ, ਕਰਾਵਰ, ਰੱਕੜਾਂ ਢਾਹਾ, ਗੜ੍ਹੀ ਕਾਨੂੰਗੋ ਆਦਿ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਕੰਗ ਨੇ ਕਿਹਾ,‘‘ਜੇਕਰ ਤੁਸੀ ਮੈਨੂੰ ਜਿਤਾ ਕੇ ਲੋਕ ਸਭਾ ਵਿੱਚ ਭੇਜਦੇ ਹੋ ਤਾਂ ਮੈਂ ਭਗਵੰਤ ਮਾਨ ਦੀ ਮਜ਼ਬੂਤ ਬਾਂਹ ਬਣ ਕੇ ਪੰਜਾਬ ਦੀ ਹੋਰ ਵੀ ਤਰੱਕੀ ਲਈ ਯੋਗਦਾਨ ਪਾਵਾਂਗਾ।’’
ਇਸ ਮੌਕੇ ਬੀਬੀ ਸੰਤੋਸ਼ ਕਟਾਰੀਆ ਵਿਧਾਇਕ ਬਲਾਚੌਰ ਨੇ ਕਿਹਾ ਕਿ ਸ੍ਰੀ ਕੰਗ ਨੂੰ ਚੋਣਾਂ ਵਾਲੇ ਦਿਨ ਝਾੜੂ ਦਾ ਬਟਨ ਦਬਾ ਕੇ ਕਾਮਯਾਬ ਕਰੋ ਤਾਂ ਜੋ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਰੋਕੇ ਫੰਡ ਵੀ ਜਾਰੀ ਹੋ ਸਕਣ। ਇਸ ਮੌਕੇ ਅਸ਼ੋਕ ਕਟਾਰੀਆ, ਬਲਜੀਤ ਸਿੰਘ ,ਰਸ਼ਪਾਲ ਮੰਡੇਰ ਅਤੇ ਸ਼ੇਖਰ ਗੜ੍ਹੀ ਕਾਨੂੰਨਗੋ ਆਦਿ ਪਤਵੰਤੇ ਵੀ ਮੌਜੂਦ ਸਨ।

Advertisement

ਰੌੜੀ ਵੱਲੋਂ ਕੰਗ ਦੇ ਹੱਕ ਵਿੱਚ ਪ੍ਰਚਾਰ

ਗੜ੍ਹਸ਼ੰਕਰ (ਪੱਤਰ ਪ੍ਰੇਰਕ): ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਾ ਗੜ੍ਹਸ਼ੰਕਰ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ‘ਆਪ’ ਵਿਧਾਇਕ ਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕੇ ਦੇ ਪਿੰਡਾਂ ਮਹਿਤਬਪੁਰ, ਗੋਗੋਂ, ਦੁੱਗਰੀ, ਭੰਮੀਆਂ, ਘਾਗੋਂ ਰੋੜਾਵਾਲੀ, ਰੋੜ ਮਾਜਰਾ, ਮੌਜੀਪੁਰ, ਕੁੱਕੜ ਮਜਾਰਾ, ਕੁਨੈਲ, ਚੱਕ ਰੋਤਾਂ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਨੂੰ ਜਿਤਾਉਣਾ ਬੇਹੱਦ ਜ਼ਰੂਰੀ ਹੈ।

Advertisement
Author Image

sukhwinder singh

View all posts

Advertisement
Advertisement
×