For the best experience, open
https://m.punjabitribuneonline.com
on your mobile browser.
Advertisement

‘ਆਪ’ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ: ਗੁਰਪ੍ਰੀਤ ਮਲੂਕਾ

09:07 AM May 22, 2024 IST
‘ਆਪ’ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ  ਗੁਰਪ੍ਰੀਤ ਮਲੂਕਾ
Advertisement

ਪੱਤਰ ਪ੍ਰੇਰਕ
ਬਠਿੰਡਾ, 21 ਮਈ
ਸਾਬਕਾ ਜ਼ਿਲ੍ਹਾ ਪਰਿਸ਼ਦ ਚੇਅਰਮੈਨ ਅਤੇ ਭਾਜਪਾ ਆਗੂ ਗੁਰਪ੍ਰੀਤ ਸਿੰਘ ਮਲੂਕਾ ਨੇ ਅੱਜ ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਸੇਵਾਮੁਕਤ ਆਈਏਐੱਸ ਬੀਬਾ ਪਰਮਪਾਲ ਕੌਰ ਸਿੱਧੂ ਮਲੂਕਾ ਦੇ ਹੱਕ ਵਿੱਚ ਪਿੰਡ ਬੱਲੂਆਣਾ, ਆਦਰਸ਼ ਨਗਰ, ਪੰਚਵਟੀ, ਗੋਨਿਆਣਾ ਅਤੇ ਹੋਰ ਥਾਵਾਂ ’ਤੇ ਚੋਣ ਪ੍ਰਚਾਰ ਕੀਤਾ। ਸ੍ਰੀ ਮਲੂਕਾ ਨੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ ਅਤੇ ਲੋਕਾਂ ਨੂੰ ਭਾਜਪਾ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹਿੱਤ ਵਿੱਚ ਕੰਮ ਕਰਨਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਖਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਧੋਖਾ ਕੀਤਾ ਹੈ।

Advertisement

Advertisement
Author Image

joginder kumar

View all posts

Advertisement
Advertisement
×