For the best experience, open
https://m.punjabitribuneonline.com
on your mobile browser.
Advertisement

‘ਆਪ’ ਸਰਕਾਰ ਨੇ ਸੂਬੇ ਨੂੰ ਕਰਜ਼ਈ ਬਣਾਉਣ ਦਾ ਰਿਕਾਰਡ ਬਣਾਇਆ: ਸੇਖੋਂ

07:56 AM May 07, 2024 IST
‘ਆਪ’ ਸਰਕਾਰ ਨੇ ਸੂਬੇ ਨੂੰ ਕਰਜ਼ਈ ਬਣਾਉਣ ਦਾ ਰਿਕਾਰਡ ਬਣਾਇਆ  ਸੇਖੋਂ
ਲੌਂਗੋਵਾਲ ਵਿੱਚ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਆਜ਼ਾਦ ਉਮੀਦਵਾਰ ਸਾਬਕਾ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ।
Advertisement

ਜਗਤਾਰ ਸਿੰਘ ਨਹਿਲ
ਲੌਂਗੋਵਾਲ, 6 ਮਈ
ਲੋਕ ਸਭਾ ਹਲਕਾ ਸੰਗਰੂਰ ਤੋਂ ਆਜ਼ਾਦ ਉਮੀਦਵਾਰ ਸਾਬਕਾ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਨੇ ਅੱਜ ਇੱਥੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੌਜੂਦਾ ਸਰਕਾਰ ਨੇ ਆਪਣੀ ਨਖਿੱਧ ਕਰਜ਼ੁਗਾਰੀ ਦੇ ਚੱਲਦਿਆਂ ਸੂਬੇ ਨੂੰ ਕਰਜ਼ਈ ਬਣਾਉਣ ਦਾ ਰਿਕਾਰਡ ਬਣਾ ਦਿੱਤਾ ਹੈ। ਉਨ੍ਹਾਂ ਅੰਕੜੇ ਪੇਸ਼ ਕਰਦਿਆਂ ਦੱਸਿਆ ਕਿ ਮੌਜੂਦਾ ਸਰਕਾਰ ਨੇ ਆਪਣੇ ਦੋ ਸਾਲ ਦੇ ਕਾਰਜਕਾਲ ਦੌਰਾਨ ਇਕ ਲੱਖ ਅੱਠ ਹਜ਼ਾਰ ਕਰੋੜ ਦਾ ਨਵਾਂ ਕਰਜ਼ਾ ਚੁੱਕ ਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ ਜਦਕਿ ਸੱਤ ਹਜ਼ਾਰ ਕਰੋੜ ਤੋਂ ਦੋ ਲੱਖ 81 ਹਜ਼ਾਰ ਤੱਕ ਕਰਜ਼ ਪਹੁੰਚਣ ਵਿੱਚ 32 ਸਾਲ ਦਾ ਸਮਾਂ ਲੱਗਾ ਸੀ। ਪੰਜਾਬ ’ਚ ਪੈਦਾ ਹੋਣ ਵਾਲਾ ਹਰ ਬੱਚਾ ਆਪਣੇ ਸਿਰ ਡੇਢ ਲੱਖ ਦਾ ਕਰਜ਼ ਲੈ ਕੇ ਪੈਦਾ ਹੋ ਰਿਹਾ ਹੈ। ਅੱਜ ਪੰਜਾਬ ਵਿੱਚ ਚਾਰੇ ਪਾਸੇ ਬਰਬਾਦੀ ਦਾ ਆਲਮ ਹੈ ਜਿਸ ਦੇ ਲਈ ਮੌਜੂਦਾ ਸਰਕਾਰ ਪੂਰੀ ਤਰ੍ਹਾਂ ਨਾਲ ਜ਼ਿੰਮੇਵਾਰ ਹੈ। ਪੰਜਾਬ ਦਾ ਹਵਾ, ਪਾਣੀ, ਵਾਤਾਵਰਨ ਤੇ ਜਵਾਨੀ ਗੰਧਲੀ ਹੋ ਚੁੱਕੀ ਹੈ। ਸਿੰਥੈਟਿਕ ਨਸ਼ਿਆਂ ਦੇ ਪ੍ਰਵਾਹ ਨੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਡੁੱਬਦੀ ਬੇੜੀ ਨੂੰ ਬਚਾਉਣ ਲਈ ਇਕੋ ਇਕ ਰਾਹ ਇਹ ਹੈ ਕਿ ਰਵਾਇਤੀ ਰਾਜਨੀਤਕ ਪਾਰਟੀਆਂ ਦੀ ਥਾਂ ਆਜ਼ਾਦ ਉਮੀਦਵਾਰਾਂ ਨੂੰ ਪਰਖਿਆ ਜਾਵੇ ਅਤੇ 90 ਤੋਂ 100 ਪ੍ਰਤੀਸ਼ਤ ਦੇ ਦਰਮਿਆਨ ਮਤਦਾਨ ਕੀਤਾ ਜਾਵੇ।

Advertisement

Advertisement
Author Image

joginder kumar

View all posts

Advertisement
Advertisement
×