ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਸਰਕਾਰ ਨੇ ਨੀਲੇ ਕਾਰਡ ਕੱਟ ਕੇ ਲੋੜਵੰਦਾਂ ਨਾਲ ਧੱਕਾ ਕੀਤਾ: ਸੂਦ

07:19 AM May 16, 2024 IST

ਪੱਤਰ ਪ੍ਰੇਰਕ
ਹੁਸ਼ਿਆਰਪੁਰ, 15 ਮਈ
ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਭਾਜਪਾ ਨੇਤਾ ਤੀਕਸ਼ਨ ਸੂਦ ਨੇ ਪਾਰਟੀ ਉਮੀਦਵਾਰ ਅਨੀਤਾ ਦੇ ਹੱਕ ਵਿਚ ਸ਼ੇਰਪੁਰ ਬਾਹਤੀਆਂ ਵਿਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਨਾਲ ਸੂਬਾ ਕਾਰਜਕਾਰਨੀ ਮੈਂਬਰ ਵਿਜੇ ਪਠਾਣੀਆ ਤੇ ਰਾਜ ਕੁਮਾਰ ਵੀ ਮੌਜੂਦ ਸਨ। ਇਸ ਮੌਕੇ ਬੋਲਦਿਆਂ ਸੂਦ ਨੇ ਕਿਹਾ ਕਿ ਭਾਜਪਾ ਹੀ ਇਕ ਅਜਿਹੀ ਪਾਰਟੀ ਹੈ ਜਿਸ ਵਿਚ ਗਰੀਬ ਤੇ ਜ਼ਰੂਰਤਮੰਦ ਲੋਕਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਗਰੀਬਾਂ ਲਈ ਬਹੁਤ ਸਾਰੀਆਂ ਯੋਜਨਾਵਾਂ ਜਿਵੇਂ ਜਨਧਨ ਖਾਤੇ, ਉਜਵਲਾ ਯੋਜਨਾ, ਆਵਾਜ ਯੋਜਨਾ, ਸਵੱਛਤਾ ਅਭਿਆਨ, ਮੁਫ਼ਤ ਰਾਸ਼ਨ ਆਦਿ ਚਲਾਈਆਂ ਗਈਆਂ ਜਿਸ ਦਾ ਕਰੋੜਾਂ ਲੋੜਵੰਦਾਂ ਨੂੰ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਤੋਂ ਹੀ ਸਹੂਲਤਾਂ ਲੈ ਰਹੇ ਲੋਕਾਂ ਦੇ ਨੀਲੇ ਕਾਰਡ ਕੱਟ ਕੇ ਗਰੀਬ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਹੋਰ ਸਹੂਲਤਾਂ ਤਾਂ ਕੀ ਦੇਣੀਆਂ ਹਨ, ਪਹਿਲਾਂ ਮਿਲੀਆਂ ਸਹੂਲਤਾਂ ਨੂੰ ਵੀ ਇਕ-ਇਕ ਕਰਕੇ ਖੋਹਿਆ ਜਾ ਰਿਹਾ ਹੈ। ਇਸ ਮੌਕੇ ਸਾਬਕਾ ਸਰਪੰਚ ਧਨੀ ਰਾਮ, ਪ੍ਰਕਾਸ਼ ਚੰਦ ls ਸਰਦਾਰਾ ਸਿੰਘ ਪੁਨੀਤ ਆਦਿ ਮੌਜੂਦ ਸਨ।

Advertisement

Advertisement