‘ਆਪ’ ਸਰਕਾਰ ਨੇ ਸੂਬੇ ਨੂੰ ਤਬਾਹ ਕੀਤਾ: ਹੈਰੀਮਾਨ
08:24 AM Sep 29, 2024 IST
ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 28 ਸਤੰਬਰ
ਬਲਾਕ ਭੁਨਰਹੇੜੀ ਦੇ ਪ੍ਰਧਾਨ ਹਰਵੀਰ ਸਿੰਘ ਥਿੰਦ ਦੀ ਅਗਵਾਈ ਹੇਠ ਬਲਾਕ ਭੁਨਰਹੇੜੀ ਅਧੀਨ ਆਉਂਦੇ ਪਿੰਡਾਂ ਦੇ ਕਾਂਗਰਸੀ ਵਰਕਰਾਂ ਦੀ ਇੱਕ ਮੀਟਿੰਗ ਦੇਵੀਗੜ੍ਹ ਵਿੱਚ ਹੋਈ, ਜਿਸ ਵਿੱਚ ਹਲਕਾ ਸਨੌਰ ਦੇ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਆਗੂ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਹਰਿੰਦਰਪਾਲ ਸਿੰਘ ਹੈਰੀਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰ ਬਿਨਾਂ ਪਾਰਟੀ ਦੇ ਨਿਸ਼ਾਨ ਤੋਂ ਪਿੰਡਾਂ ਵਿੱਚ ਚੋਣਾਂ ਲੜਨਗੇ। ਇਸ ਮੌਕੇ ਉਨ੍ਹਾਂ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਕਿਹਾ ਕਿ ਉਹ ਬਗੈਰ ਕਿਸੇ ਡਰ ਦੇ ਸਰਪੰਚੀ ਦੀ ਚੋਣ ਵਿੱਚ ਖੜ੍ਹਨ ਅਤੇ ਪਾਰਟੀ ਉਨ੍ਹਾਂ ਨਾਲ ਖੜ੍ਹੇਗੀ। ਇਸ ਉਨ੍ਹਾਂ ‘ਆਪ’ ਦੀ ਪੰਜਾਬ ਸਰਕਾਰ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ। ਇਸ ਮੌਕੇ ਜੋਗਿੰਦਰ ਸਿੰਘ ਕਾਕੜਾ ਜਨਰਲ ਸਕੱਤਰ ਪੰਜਾਬ ਕਾਂਗਰਸ, ਹਰਵੀਰ ਸਿੰਘ ਥਿੰਦ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਭੁਨਰਹੇੜੀ, ਜੀਤ ਸਿੰਘ ਮੀਰਾਂਪੁਰ ਸਾਬਕਾ ਚੇਅਰਮੈਨ ਤੇ ਰਣਧੀਰ ਸਿੰਘ ਦੇਵੀਨਗਰ ਆਦਿ ਹਾਜ਼ਰ ਸਨ।
Advertisement
Advertisement