ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ: ਪਰਮਪਾਲ ਕੌਰ

10:04 AM May 28, 2024 IST
featuredImage featuredImage
ਭਿਸੀਆਣਾ ਵਿੱਚ ਸੰਬੋਧਨ ਕਰਦੇ ਹੋਏ ਪਰਮਪਾਲ ਕੌਰ। -ਫੋਟੋ: ਪੰਜਾਬੀ ਟ੍ਰਿਬਿਊਨ

ਮਨੋਜ ਸ਼ਰਮਾ
ਬਠਿੰਡਾ, 27 ਮਈ
ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਨੇ ਕਿਹਾ ਕਿ ਕਿਸੇ ਸਮੇਂ ਪੰਜਾਬ ਵਪਾਰ ਪੱਖੋਂ ਲੋਕਾਂ ਦੀ ਪਹਿਲੀ ਪਸੰਦ ਹੁੰਦਾ ਸੀ ਪਰ ਅੱਜ ਸਥਿਤੀ ਇਸ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ। ਵਪਾਰੀਆਂ ਅਤੇ ਹੋਰ ਲੋਕਾਂ ’ਤੇ ਸ਼ਰ੍ਹੇਆਮ ਹਮਲੇ ਹੁੰਦੇ ਹਨ। ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਗੈਂਗਸਟਰ ਕਾਰੋਬਾਰੀਆਂ ਨੂੰ ਧਮਕੀਆਂ ਦਿੰਦੇ ਹਨ ਅਤੇ ਫਿਰੌਤੀ ਮੰਗਦੇ ਹਨ। ਉਨ੍ਹਾਂ ਕਿਹਾ ਕਿ ਔਰਤਾਂ ਨਾਲ ਸਬੰਧਤ ਅਪਰਾਧਾਂ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੈ। ਪਰਮਪਾਲ ਕੌਰ ਨੇ ਕਿਹਾ ਕਿ ਦੇਸ਼ ਅੰਦਰ ‘ਆਪ’ ਸਿਰਫ਼ 22 ਸੀਟਾਂ ’ਤੇ ਅਤੇ ਅਕਾਲੀ ਦਲ 13 ਸੀਟਾਂ ’ਤੇ ਚੋਣ ਲੜ ਰਹੇ ਹਨ, ਇਸ ਤੋਂ ਸਾਬਤ ਹੁੰਦਾ ਹੈ ਕਿ ਉਨ੍ਹਾਂ ਵਿਚੋਂ ਕੋਈ ਵੀ ਪ੍ਰਧਾਨ ਮੰਤਰੀ ਬਣਨ ਵਾਲਾ ਨਹੀਂ ਹੈ। ਕੇਂਦਰ ਵਿਚ ਤੀਜੀ ਵਾਰ ਭਾਜਪਾ ਦੀ ਹੀ ਸਰਕਾਰ ਬਣੇਗੀ ਅਤੇ ਨਰਿੰਦਰ ਮੋਦੀ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ।
ਭਾਜਪਾ ਦੀ ਉਮੀਦਵਾਰ ਨੇ ਸੋਮਵਾਰ ਨੂੰ ਆਪਣੇ ਪੇਕੇ ਪਿੰਡ ਭਿਸੀਆਣਾ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਨ੍ਹਾਂ ਦਾ ਪੇਕਾ ਪਿੰਡ ਭਾਜਦਾ ਦਾ ਸਾਥ ਦੇਵੇਗਾ। ਇਸ ਮੌਕੇ ਉਨ੍ਹਾਂ ਕਿਲੀ ਨਿਹਾਲ ਸਿੰਘ ਵਾਲਾ, ਵੀਰ ਕਲੋਨੀ, ਮਾਡਲ ਟਾਊਨ ਫੇਜ਼ 1, 2 ਅਤੇ 3 ਖੇਤਰਾਂ ਵਿੱਚ ਵੀ ਪ੍ਰਚਾਰ ਕੀਤਾ।
ਉਨ੍ਹਾਂ ਹਰਸਿਮਰਤ ਕੌਰ ਨੂੰ ਬਠਿੰਡਾ ਵਿੱਚ ਏਮਜ਼ ਬਣਾਉਣ ਦਾ ਸਿਹਰਾ ਲੈਣ ਦੇ ਬਿਆਨ ਬਾਰੇ ਕਿਹਾ ਕਿ ਹਰਸਿਮਰਤ ਕੌਰ ਨੇ ਆਪਣੇ ਕਾਰਜਕਾਲ ਦੌਰਾਨ ਬਠਿੰਡਾ ਨੂੰ ਬਦਹਾਲੀ ਵੱਲ ਧੱਕਿਆ ਹੈ। ਇਸ ਦੌਰਾਨ ਬਲਦੇਵ ਸਿੰਘ ਅਕਲੀਆ, ਜਗਮੀਤ ਸਿੰਘ, ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਰਾਮੋਤਰ ਸਿੰਘ ਤੇ ਹੋਰ ਹਾਜ਼ਰ ਸਨ।

Advertisement

ਭਾਜਪਾ ਉਮੀਦਵਾਰ ਵੱਲੋਂ ਵਕੀਲਾਂ ਦੀਆਂ ਸਮੱਸਿਆਵਾਂ ਦੇ ਹੱਲ ਦਾ ਭਰੋਸਾ

ਮਾਨਸਾ (ਪੱਤਰ ਪ੍ਰੇਰਕ): ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੇ ਕਿਹਾ ਕਿ ਪੰਜਾਬ ਅਤੇ ਬਠਿੰਡਾ ਦੇ ਲੋਕਾਂ ਨੇ ਕਾਂਗਰਸ, ‘ਆਪ’ ਸਣੇ ਅਕਾਲੀ ਦਲ ਦਾ ਰਾਜ ਦੇਖ ਲਿਆ ਹੈ। ਇਨ੍ਹਾਂ ਸਾਰਿਆਂ ਨੇ ਲੋਕਾਂ ਨਾਲ ਸਿਰਫ਼ ਝੂਠੇ ਵਾਅਦੇ ਹੀ ਕੀਤੇ ਹਨ। ਉਨ੍ਹਾਂ ਕਿਹਾ ਕਿ ਅੱਜ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਹਰਿਆਣਾ ਨੇ ਵਿਕਾਸ ਦੇ ਮਾਮਲੇ ਵਿੱਚ ਪੰਜਾਬ ਨੂੰ ਪਛਾੜ ਦਿੱਤਾ ਹੈ। ਉਹ ਅੱਜ ਇੱਥੇ ਬਾਰ ਐਸੋਸੀਏਸ਼ਨ ਮਾਨਸਾ ਵਿੱਚ ਵਕੀਲਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਮਾਨਸਾ ਬਾਰ ਐਸੋਸੀਏਸ਼ਨ ਨੇ ਪਾਰਕਿੰਗ ਅਤੇ ਸੀਵਰੇਜ ਦੀ ਸਮੱਸਿਆ ਨੂੰ ਉਠਾਇਆ ਹੈ, ਜੋ ਵੀ ਸਮੱਸਿਆਵਾਂ ਹਨ, ਉਹ ਹੱਲ ਕਰਵਾਉਣਗੇ ਅਤੇ ਮਾਨਸਾ ਵਿੱਚ ਮੈਡੀਕਲ ਕਾਲਜ ਲੈ ਕੇ ਆਉਣ ਦੀ ਕੋਸ਼ਿਸ਼ ਕਰਨਗੇ। ਇਸ ਦੌਰਾਨ ਹਰਪ੍ਰੀਤ ਸਿੰਘ ਮਾਨ, ਵੀਰਦਵਿੰਦਰ ਸਿੰਘ ਸਿੱਧੂ, ਭਾਜਪਾ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ, ਗੁਰਮੇਲ ਸਿੰਘ ਠੇਕੇਦਾਰ, ਰਾਕੇਸ਼ ਜੈਨ ਨੇ ਵੀ ਸੰਬੋਧਨ ਕੀਤਾ।

Advertisement
Advertisement