ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਸਰਕਾਰ 300 ਯੂਨਿਟ ਮੁਫ਼ਤ ਬਿਜਲੀ ਸਪਲਾਈ ਦੇਣ ’ਚ ਨਾਕਾਮ: ਪ੍ਰਨੀਤ ਕੌਰ

10:33 AM May 26, 2024 IST

ਖੇਤਰੀ ਪ੍ਰਤੀਨਿਧ
ਪਟਿਆਲਾ, 25 ਮਈ
ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਨੇ ਅੱਜ ਇੱਥੇ ਦਾਅਵਾ ਕੀਤਾ ਕਿ 45 ਡਿਗਰੀ ਸੈਲਸੀਅਸ ਤੋਂ ਵੀ ਵੱਧ ਤਾਪਮਾਨ ਵਿੱਚ ਬਿਜਲੀ ਕੱਟਾਂ ਨੇ ਲੋਕਾਂ ਦਾ ਘਰਾਂ ਵਿੱਚ ਰਹਿਣਾ ਮੁਸ਼ਕਲ ਕਰ ਦਿੱਤਾ ਹੈ। ਇੱਥੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪਿੰਡਾਂ ਦੇ ਚੋਣ ਦੌਰੇ ਦੌਰਾਨ ਉਨ੍ਹਾਂ ਖੁਦ ਲੋਕਾਂ ਨੂੰ ਬਿਜਲੀ ਦੇ ਕੱਟਾਂ ਕਾਰਨ ਪ੍ਰੇਸ਼ਾਨ ਹੁੰਦੇ ਦੇਖਿਆ ਹੈ। ‘ਆਪ’ ਸਰਕਾਰ ਨੇ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਅੱਜ ਬਿਜਲੀ ਦੀ ਮੰਗ ਪੂਰੀ ਕਰਨ ਵਿੱਚ ਵੀ ਨਾਕਾਮ ਹੈ।
ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਬਿਜਲੀ ਦੀ ਮੰਗ ਅਤੇ ਸਪਲਾਈ ਵਿੱਚ ਪਾੜਾ ਵਧਦਾ ਜਾ ਰਿਹਾ ਹੈ ਅਤੇ ਜਿਸ ਕਾਰਨ ਲੋਕ ਹਾਲੋਂ ਬੇਹਾਲ ਹੋ ਰਹੇ ਹਨ। ਇਸੇ ਕਾਰਲ ਜ਼ਿਲ੍ਹੇ ਭਰ ਦੀਆਂ ਸਾਰੀਆਂ ਛੋਟੀਆਂ-ਵੱਡੀਆਂ ਸਨਅਤਾਂ ਨੂੰ ਭਾਰੀ ਵਿੱਤੀ ਘਾਟਾ ਝੱਲਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਭਾਜਪਾ ਆਗੂ ਪ੍ਰਨੀਤ ਕੌਰ ਨੇ ਕਿਹਾ ਕਿ ਵਧਦੇ ਤਾਪਮਾਨ ਕਾਰਨ ਪੰਜਾਬ ਵਿੱਚ ਬਿਜਲੀ ਦੀ ਮੰਗ 14 ਹਜ਼ਾਰ ਮੈਗਾਵਾਟ ਨੂੰ ਪਾਰ ਕਰ ਗਈ ਹੈ। ਬਿਜਲੀ ਦੇ ਮਾਪਦੰਡਾਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੀ ਪੰਜਾਬ ਸਰਕਾਰ ਹੁਣ ਬਿਜਲੀ ਕੱਟਾਂ ਰਾਹੀਂ ਬਿਜਲੀ ਸਪਲਾਈ ਨੂੰ ਪੂਰਾ ਕਰਨ ਦਾ ਢੌਂਗ ਕਰ ਰਹੀ ਹੈ। ਅਣਐਲਾਨੇ ਕੱਟਾਂ ਦੀ ਗਿਣਤੀ ਦਿਨ ਵਿੱਚ ਦੋ ਤੋਂ ਤਿੰਨ ਗੁਣਾ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੀਐੱਸਪੀਸੀਐੱਲ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਸਰਕਾਰ ਮਈ ਮਹੀਨੇ ਵਿੱਚ ਹੀ ਬਿਜਲੀ ਦੀ ਮੰਗ ਪੂਰੀ ਕਰਨ ਵਿੱਚ ਅਸਫਲ ਰਹੀ ਹੈ।

Advertisement

Advertisement
Advertisement